ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਮੌਤ

ਚੰਡੀਗੜ੍ਹ ਪੰਜਾਬ

ਕਪੂਰਥਲਾ, 20 ਜੂਨ, ਬੋਲੇ ਪੰਜਾਬ ਬਿਊਰੋ :

ਕਪੂਰਥਲਾ ‘ਚ ਜਲੰਧਰ ਰੋਡ ‘ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਵਿੱਚ ਸਵਾਰ ਪੰਜਾਬ ਪੁਲਿਸ ਸਬ-ਇੰਸਪੈਕਟਰ ਦੀ ਜਖ਼ਮੀ ਹੋਣ ਤੋਂ ਬਾਅਦ ਮੌਤ ਹੋ ਗਈ।
ਸਿਟੀ ਥਾਣਾ-2 ਅਰਬਨ ਅਸਟੇਟ ਦੇ ਐਸਐਚਓ ਮਨਜੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਉਹ ਫਗਵਾੜਾ ਡਵੀਜ਼ਨ ਦੇ ਸਤਨਾਮਪੁਰਾ ਥਾਣੇ ਵਿੱਚ ਤਾਇਨਾਤ ਸੀ।


ਐਸਐਚਓ ਮਨਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਬਨ ਅਸਟੇਟ ਨੇੜੇ ਰਾਤ ਸਾਢੇ ਨੌਂ ਵਜੇ ਇੱਕ ਕਾਰ ਡਿਵਾਈਡਰ ਨਾਲ ਟਕਰਾ ਗਈ। ਜਿਸ ਕਾਰਨ ਕਾਰ ਚਾਲਕ ਐਸ.ਆਈ ਜਸਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ.ਸੀ.ਆਰ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ। ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ

Leave a Reply

Your email address will not be published. Required fields are marked *