ਲੁਟੇਰਿਆਂ ਨੇ ਪੰਜਾਬ ਪੁਲਿਸ ਦਾ ਥਾਣੇਦਾਰ ਲੁੱਟਿਆ

ਚੰਡੀਗੜ੍ਹ ਪੰਜਾਬ


ਤਰਨਤਾਰਨ, 21 ਜੂਨ, ਬੋਲੇ ਪੰਜਾਬ ਬਿਓਰੋ:
ਚੋਰਾਂ-ਲੁਟੇਰਿਆਂ ਤੋਂ ਹੁਣ ਖੁਦ ਪੁਲਸ ਵੀ ਸੁਰੱਖਿਅਤ ਨਹੀਂ ਹੈ। ਮਿਸਾਲ ਵਜੋਂ ਹਥਿਆਰਬੰਦ ਲੁਟੇਰਿਆਂ ਨੇ ਥਾਣੇਦਾਰ ਨੂੰ ਨਿਸ਼ਾਨਾ ਬਣਾ ਕੇ ਉਸ ਦਾ ਮੋਬਾਈਲ ਫ਼ੋਨ, 7 ਹਜ਼ਾਰ ਰੁਪਏ ਅਤੇ ਦਸਤਾਵੇਜ਼ ਖੋਹ ਲਏ ਅਤੇ ਫ਼ਰਾਰ ਹੋ ਗਏ। ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲੁਟੇਰਿਆਂ ਨੇ ਪੁਲਿਸ ਥਾਣੇਦਾਰ ‘ਤੇ ਦਾਤਰ ਨਾਲ ਹਮਲਾ ਵੀ ਕਰ ਦਿੱਤਾ। ਪੀੜਤ ਨੇ ਇਸ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ‘ਚ ਤਾਇਨਾਤ ਪੁਲਸ ਅਧਿਕਾਰੀ ਨੰਦ ਲਾਲ ਵੀਰਵਾਰ ਸਵੇਰੇ ਕਰੀਬ 4 ਵਜੇ ਆਪਣੇ ਘਰ ਤੋਂ ਪੈਦਲ ਹੀ ਨਿਕਲੇ ਸਨ।ਉਨ੍ਹਾਂ ਸਰਕਾਰੀ ਕੰਮ ਲਈ ਬੱਸ ‘ਚ ਸਵਾਰ ਹੋ ਕੇ ਚੰਡੀਗੜ੍ਹ ਲਈ ਰਵਾਨਾ ਹੋਣਾ ਸੀ। ਕਮਲ ਹਸਪਤਾਲ ਅੰਮ੍ਰਿਤਸਰ ਰੋਡ ’ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਕਤ ਥਾਣੇਦਾਰ ਨੂੰ ਘੇਰ ਲਿਆ। ਸੂਤਰਾਂ ਮੁਤਾਬਕ ਲੁਟੇਰਿਆਂ ਨੇ ਨੰਦ ਲਾਲ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਲੁਟੇਰਿਆਂ ਨੇ ਉਕਤ ਥਾਣੇਦਾਰ ‘ਤੋਂ ਮੋਬਾਈਲ ਫ਼ੋਨ, 7 ਹਜ਼ਾਰ ਰੁਪਏ ਨਕਦ, ਸਰਕਾਰੀ ਸ਼ਨਾਖਤੀ ਕਾਰਡ, ਪੈਨ ਕਾਰਡ, ਆਧਾਰ ਕਾਰਡ ਅਤੇ ਹੋਰ ਦਸਤਾਵੇਜ਼ ਖੋਹ ਲਏ ਅਤੇ ਫ਼ਰਾਰ ਹੋ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।