ਲੁਧਿਆਣਾ : ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 21 ਜੂਨ, ਬੋਲੇ ਪੰਜਾਬ ਬਿਓਰੋ:
ਲੁਧਿਆਣਾ ਦੇ ਹਾਰਡੀ ਵਰਲਡ ਨੇੜੇ ਪਿੰਡ ਫਤਿਹਪੁਰ ਗੁੱਜਰਾ ‘ਚ ਸਥਿਤ ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਲਵਲੀ ਨੇ ਦੱਸਿਆ ਕਿ ਰਾਤ ਕਰੀਬ 9.30 ਵਜੇ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜੰਗਲਾਤ ਵਿਭਾਗ ਦੇ ਵਣ ਗਾਰਡ ਮਨਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕਿਸੇ ਨੇ ਅੱਗ ਲੱਗਣ ਦੀ ਸੂਚਨਾ ਦਿੱਤੀ ਤਾਂ ਮੈਂ ਮੌਕੇ ’ਤੇ ਜਾ ਕੇ ਦੇਖਿਆ ਕਿ ਇੱਕ ਫੈਕਟਰੀ ਵਿੱਚ ਅੱਗ ਲੱਗ ਚੁੱਕੀ ਸੀ।
ਹਾਲਾਂਕਿ ਫੈਕਟਰੀ ‘ਤੇ ਥੋੜ੍ਹੀ ਦੂਰੀ ‘ਤੇ ਜੰਗਲ ਹੈ। ਬਚਾਅ ਟੀਮਾਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਨਜ਼ਰ ਰੱਖ ਰਹੀਆਂ ਸਨ ਕਿ ਅੱਗ ਜੰਗਲ ਤੱਕ ਨਾ ਪਹੁੰਚੇ। ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ 7 ਤੋਂ 8 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਪਹੁੰਚੀਆਂ।

Leave a Reply

Your email address will not be published. Required fields are marked *