ਹਿਮਾਚਲ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ ਵਾਪਰਿਆ ਹਾਦਸਾ, ਚਾਰ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਪੰਜਾਬ


ਸ਼ਿਮਲਾ, 21 ਜੂਨ, ਬੋਲੇ ਪੰਜਾਬ ਬਿਓਰੋ:
ਹਿਮਾਚਲ ਟਰਾਂਸਪੋਰਟ ਕਾਰਪੋਰੇਸ਼ਨ ਰੋਹੜੂ ਡਿਪੂ ਦੀ ਬੱਸ ਕੁੱਡੂ ਤੋਂ ਜੁਬਲ ਤਹਿਸੀਲ ਅਧੀਨ ਪੈਂਦੇ ਗਿਲਟਾਡੀ ਵੱਲ ਜਾਂਦਿਆਂ ਹਾਦਸੇ ਦਾ ਸ਼ਿਕਾਰ ਹੋ ਗਈ।ਹਾਦਸੇ ‘ਚ ਡਰਾਈਵਰ, ਕੰਡਕਟਰ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਪੁਲਸ ਪ੍ਰਸ਼ਾਸਨ ਨੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਅਨੁਸਾਰ ਟਰਾਂਸਪੋਰਟ ਨਿਗਮ ਦੀ ਬੱਸ ਸਵੇਰੇ ਕਰੀਬ ਛੇ ਵਜੇ ਕੁੱਡੂ ਤੋਂ ਗਿਲਟਾਡੀ ਪਿੰਡ ਲਈ ਰਵਾਨਾ ਹੋਈ ਸੀ। ਬੱਸ ਵਿੱਚ ਡਰਾਈਵਰ ਤੇ ਕੰਡਕਟਰ ਸਮੇਤ ਸੱਤ ਲੋਕ ਸਵਾਰ ਸਨ। ਕਰੀਬ ਚਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਬੱਸ ਪਹਾੜੀ ਤੋਂ ਹੇਠਾਂ ਡਿੱਗ ਗਈ।
ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਦੋ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਤਿੰਨ ਲੋਕਾਂ ਨੂੰ ਇਲਾਜ ਲਈ ਰੋਹੜੂ ਹਸਪਤਾਲ ਲਿਜਾਇਆ ਗਿਆ ਹੈ। ਮਰਨ ਵਾਲਿਆਂ ‘ਚ ਡਰਾਈਵਰ ਅਤੇ ਕੰਡਕਟਰ ਸ਼ਾਮਲ ਦੱਸੇ ਜਾ ਰਹੇ ਹਨ। ਐਸਡੀਐਮ ਰੋਹੜੂ ਮੌਕੇ ’ਤੇ ਪੁੱਜੇ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਸਡੀਐਮ ਜੁਬਲ ਰਾਜੀਵ ਸਾਂਖਯਾਨ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।

Leave a Reply

Your email address will not be published. Required fields are marked *