ਦੋ ਬੱਸਾਂ ਦੀ ਟੱਕਰ, 20 ਯਾਤਰੀ ਜ਼ਖਮੀ, ਤਿੰਨ ਦੀ ਹਾਲਤ ਨਾਜ਼ੁਕ

ਚੰਡੀਗੜ੍ਹ ਨੈਸ਼ਨਲ ਪੰਜਾਬ


ਜੰਮੂ, 22 ਜੂਨ, ਬੋਲੇ ਪੰਜਾਬ ਬਿਓਰੋ:
ਜੰਮੂ-ਕਸ਼ਮੀਰ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਜੰਮੂ ਦੇ ਅਖਨੂਰ ਦੇ ਜੋਧੀਆਂ ਮੁੱਖ ਮਾਰਗ ‘ਤੇ ਦੋ ਬੱਸਾਂ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ‘ਚ 20 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜਾਣਕਾਰੀ ਮੁਤਾਬਕ ਅੱਜ ਸ਼ਨੀਵਾਰ ਨੂੰ ਕਾਲੀ ਮਾਤਾ ਮੰਦਰ ਬੋਮਾਲ ਨੇੜੇ ਦੋ ਬੱਸਾਂ ਆਪਸ ‘ਚ ਟਕਰਾ ਗਈਆਂ। ਹਾਦਸੇ ਤੋਂ ਬਾਅਦ ਰੌਲਾ ਪੈ ਗਿਆ। ਸਾਰਿਆਂ ਨੂੰ ਤੁਰੰਤ ਬੱਸਾਂ ਵਿੱਚੋਂ ਬਾਹਰ ਕੱਢ ਲਿਆ ਗਿਆ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਅਖਨੂਰ ਉਪ ਜ਼ਿਲਾ ਹਸਪਤਾਲ ਲਿਜਾਇਆ ਗਿਆ। 
ਤਿੰਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜੰਮੂ ਜੀਐਮਸੀ ਰੈਫਰ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *