ਮਸ਼ਹੂਰ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ

ਚੰਡੀਗੜ੍ਹ ਪੰਜਾਬ


ਰੋਪੜ, 22 ਜੂਨ, ਬੋਲੇ ਪੰਜਾਬ ਬਿਓਰੋ:
ਮਸ਼ਹੂਰ ਅਦਾਕਾਰ ਰਣਦੀਪ ਸਿੰਘ ਭੰਗੂ ਦੇ ਦੇਹਾਂਤ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਗੱਲ ਦੀ ਪੁਸ਼ਟੀ PFTAA ਪੰਜਾਬੀ ਫਿਲਮ ਐਂਡ ਟੀ.ਵੀ ਐਕਟਰਜ਼ ਐਸੋਸੀਏਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤੀ ਹੈ।
ਪੋਸਟ ਵਿੱਚ ਲਿਖਿਆ ਹੈ, “ਦੁਖੀ ਹਿਰਦੇ ਨਾਲ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀਂ ਰਹੇ। ਉਹਨਾਂ ਦਾ ਅੰਤਿਮ ਸੰਸਕਾਰ ਅੱਜ 22-6-2024 ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਸ਼੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਹੋਵੇਗਾ।” ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

Leave a Reply

Your email address will not be published. Required fields are marked *