ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 22 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਅੱਜ ਹੁਸ਼ਿਆਰਪੁਰ ਵਿਖੇ ਕਬੀਰ ਜੈਅੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ਦੁਪਹਿਰ 12 ਵਜੇ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਅੱਜ ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹੈ, ਜਿਸ ਦੀ ਯਾਦ ਵਿੱਚ ਹੁਸ਼ਿਆਰਪੁਰ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਸੀ.ਐਮ. ਮਾਨ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਕਬੀਰ ਜੈਅੰਤੀ ਹਰ ਸਾਲ ਮਈ ਜਾਂ ਜੂਨ ਦੇ ਮਹੀਨੇ ਵਿੱਚ ਮਨਾਈ ਜਾਂਦੀ ਹੈ।ਇਹ ਦਿਨ ਸਿਰਫ਼ ਭਾਰਤ ਵਿੱਚ ਹੀ ਨਹੀਂ ਸਗੋਂ ਹੋਰ ਦੇਸ਼ਾਂ ਵਿੱਚ ਵੀ ਹਰ ਵਰਗ ਦੇ ਲੋਕ ਮਨਾਉਂਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।