ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਜੀਆਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ‘ਤੇ ਸਜ਼ਾ ਸੁਣਾਈ

ਸੰਸਾਰ ਚੰਡੀਗੜ੍ਹ ਪੰਜਾਬ


ਜਨੇਵਾ, 1 ਜੂਨ, ਬੋਲੇ ਪੰਜਾਬ ਬਿਓਰੋ:
ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ ਆਪਣੇ ਨੌਕਰਾਂ ਦੀ ਤਸਕਰੀ ਕਰਨ ਦਾ ਦੋਸ਼ ਸੀ। ਜ਼ਿਆਦਾਤਰ ਨੌਕਰ ਅਨਪੜ੍ਹ ਸਨ, ਜੋ ਉਨ੍ਹਾਂ ਦੇ ਜਨੇਵਾ ਵਿੱਚ ਝੀਲ ਕੰਢੇ ਸਥਿਤ ਆਲੀਸ਼ਾਨ ਵਿਲਾ ਵਿੱਚ ਕੰਮ ਕਰਦੇ ਸਨ। ਸਜ਼ਾ ਸੁਣਾਏ ਜਾਣ ਮੌਕੇ ਹਿੰਦੂਜਾ ਪਰਿਵਾਰ ਦੇ ਉਪਰੋਕਤ ਮੈਂਬਰ ਜਨੇਵਾ ਦੀ ਅਦਾਲਤ ਵਿੱਚ ਮੌਜੂਦ ਨਹੀਂ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।