ਲੁਧਿਆਣਾ, 23 ਜੂਨ, ਬੋਲੇ ਪੰਜਾਬ ਬਿਓਰੋ:
ਬੀਤੀ ਰਾਤ ਕਰੀਬ 12:00 ਵਜੇ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਸਲੇਮ ਟਾਬਰੀ ਮਾਰਕੀਟ ਦੀ ਸਰਵਿਸ ਲਾਈਨ ‘ਤੇ ਇਕ ਤੇਜ਼ ਰਫਤਾਰ ਨਾਲ ਕਾਰ ਚਲਾ ਰਹੇ ਪੁਲਸ ਮੁਲਾਜ਼ਮ ਨੇ ਪੀ.ਸੀ.ਆਰ. ਮੋਟਰਸਾਈਕਲ ਸਵਾਰ ਦੋ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਪੀ.ਸੀ.ਆਰ ਮੁਲਾਜ਼ਮ ਥਾਣੇਦਾਰ ਸਤਨਾਮ ਸਿੰਘ ਅਤੇ ਹੌਲਦਾਰ ਅਰਸ਼ਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਅਰਸ਼ਦੀਪ ਸਿੰਘ ਹੌਲਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰ ਚਾਲਕ ਵੀ ਲੁਧਿਆਣਾ ਦੇ ਇਕ ਥਾਣੇ ‘ਚ ਡਿਊਟੀ ‘ਤੇ ਤਾਇਨਾਤ ਹੈ।