ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੰਤਰੀ ਡਾਕਟਰ ਬਲਜੀਤ ਕੌਰ ਦੇ ਫ਼ਰੀਦਕੋਟ ਸਥਿਤ ਘਰ ਦਾ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ ਪੰਜਾਬ


ਗੁਰੂ ਹਰਸਹਾਏ, 23 ਜੂਨ, ਬੋਲੇ ਪੰਜਾਬ ਬਿਓਰੋ:
ਆਂਗਣਵਾੜੀ ਯੂਨੀਅਨ ਦੀ ਬਲਾਕ ਪ੍ਰਧਾਨ/ਕੁਲਜੀਤ ਕੌਰ ਗੁਰੂ ਹਰਸਹਾਏ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਜੋ ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ ਇੰਡੀਆ ਦੀ ਕੌਮੀ ਪ੍ਰਧਾਨ ਵੀ ਹੈ।ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਆਂਗਣਵਾੜੀ ਵਰਕਰ ਵਜੋ ਆਪਣੀਆਂ ਸੇਵਾਵਾਂ ਨਿਭਾ ਰਹੀ ਸੀ, ਦੀਆਂ ਸੇਵਾਵਾਂ ਪੰਜਾਬ ਸਰਕਾਰ ਵਲੋਂ ਖ਼ਤਮ ਕਰਨ ਤੋਂ ਬਾਅਦ ਸਮੁਚੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ। ਉਹ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹਨ।ਯੂਨੀਅਨ ਦੀ ਬਲਾਕ ਪ੍ਰਧਾਨ/ਕੁਲਜੀਤ ਕੌਰ ਗੁਰੂ ਹਰਸਹਾਏ ਨੇ ਦੱਸਿਆ ਕਿ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਫ਼ਰੀਦਕੋਟ ਸਥਿਤ ਘਰ ਦਾ ਘਿਰਾਓ 26 ਜੂਨ ਨੂੰ ਕੀਤਾ ਜਾਵੇਗਾ ਤੇ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਤਰੀ ਦਾ ਪਿੱਟ ਸਿਆਪਾ ਕਰਨਗੀਆਂ, ਜਦੋਂ ਕਿ ਇਸ ਤੋਂ ਬਾਅਦ ਵਿਭਾਗ ਦੇ ਮੁੱਖ ਦਫਤਰ ਚੰਡੀਗੜ ਦਾ ਘਿਰਾਓ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।