ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਰਧਾ ਭਾਵਨਾ ਨਾਲ ਮਨਾਇਆ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ 23 ਜੂਨ,ਬੋਲੇ ਪੰਜਾਬ ਬਿਓਰੋ:- ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ ਪਹਿਲਾਂ ਤੋਂ ਰੱਖੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ, ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਅਤੇ ਵਾਰਾਂ ਤੇ ਇਤਿਹਾਸ ਨੂੰ ਸੰਗਤਾਂ ਨਾਲ ਸਾਝਿਆਂ ਕੀਤਾ। ਬੀਬੀ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਦੀਆਂ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਜਪਤਪ ਸਮਾਗਮ ਰਾਹੀਂ ਗੁਰਪੁਰਬ ਮਨਾਇਆ। ਮਿੱਸੇ ਪ੍ਰਸਾਦਿਆਂ ਤੇ ਚਾਹ ਦਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਦੇ ਖੁੱਲੇ ਪ੍ਰਵਾਹ ਚੱਲੇ। ਜਥੇ: ਕੇਵਲ ਸਿੰਘ ਢਾਡੀ, ਭਾਈ ਅਮਰੀਕ ਸਿੰਘ ਗ੍ਰੰਥੀ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਬਾਰੇ ਚਾਨਣਾ ਪਾਇਆ। ਰਹਿਰਾਸ ਵੇਲੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ। ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *