ਤਰਨਤਾਰਨ: ਨਸ਼ੇ ਨੇ ਉਜਾੜਿਆ ਇਕ ਹੋਰ ਘਰ

Uncategorized

ਤਰਨ ਤਾਰਨ 23 ਜੂਨ ,ਬੋਲੇ ਪੰਜਾਬ ਬਿਓਰੋ : ਥਾਣਾ ਸਿਟੀ ਦੇ ਇਲਾਕੇ ਗੋਕਲਪੁਰਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਉਰਫ ਮਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨੀ ਦੇ ਮਾਤਾ-ਪਿਤਾ ਦੀ ਕਈ ਸਾਲ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਹ ਆਪਣੀ 80 ਸਾਲਾ ਨਾਨੀ ਸੋਮਾਵਤੀ ਨਾਲ ਰਹਿੰਦਾ ਸੀ। ਮਜ਼ਦੂਰੀ ਕਰਦਾ ਸੀ ਅਤੇ ਕਿਸੇ ਤਰ੍ਹਾਂ ਘਰ ਦਾ ਖਰਚਾ ਚਲਾਉਂਦਾ ਸੀ। ਮ੍ਰਿਤਕ ਨੌਜਵਾਨ ਦੀ ਨਾਨੀ ਸੋਮਾਵਤੀ ਨੇ ਦੱਸਿਆ ਕਿ ਮਨਮੋਹਨ ਸਿੰਘ ਪਹਿਲਾਂ ਨਸ਼ੇ ਦਾ ਆਦੀ ਨਹੀਂ ਸੀ। ਅਜੇ ਕੁਝ ਸਾਲ ਪਹਿਲਾਂ ਹੀ ਉਹ ਨਸ਼ਿਆਂ ਦੀ ਦਲਦਲ ਵਿੱਚ ਇੰਨਾ ਫਸ ਗਿਆ ਸੀ ਕਿ ਇਸ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਇਸ ਦੇ ਲਈ ਉਸ ਨੇ ਬਹੁਤ ਕੋਸ਼ਿਸ਼ ਕੀਤੀ ਪਰ ਆਖਰਕਾਰ ਮਨਮੋਹਨ ਸਿੰਘ ਵੀ ਨਸ਼ਿਆਂ ਵਿੱਚ ਫਸੇ ਹੋਰਨਾਂ ਨੌਜਵਾਨਾਂ ਵਾਂਗ ਆਪਣੀ ਜਾਨ ਤੋਂ ਹੱਥ ਧੋ ਬੈਠੇ।ਦੱਸ ਦੇਈਏ ਕਿ ਬੀਤੀ 19 ਜੂਨ ਨੂੰ ਕੋਟ ਸਿਵੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਹਰਜੀਤ ਸਿੰਘ (28) ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਪਿੰਡ ਛਾਪਾ ਦੀਆਂ ਝਾੜੀਆਂ ਵਿੱਚ ਪਈ ਮਿਲੀ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।