ਪਟਿਆਲ਼ਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਸ਼ੱਕੀ ਹਾਲਾਤਾਂ ‘ਚ ਮੌਤ

ਚੰਡੀਗੜ੍ਹ ਪੰਜਾਬ


ਪਟਿਆਲਾ, 23 ਜੂਨ, ਬੋਲੇ ਪੰਜਾਬ ਬਿਓਰੋ:
ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਤੋਂ ਇੱਕ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਪਟਿਆਲਾ ਦੇ ਸੰਤ ਹਜ਼ਾਰਾ ਸਿੰਘ ਨਗਰ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਨਵਿੰਦਰ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ।
ਇਸ ਸਬੰਧੀ ਜਦੋਂ ਮ੍ਰਿਤਕ ਨੌਜਵਾਨ ਦੀ ਮਾਤਾ ਮਨਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਸ ਨੇ ਆਪਣੀ ਨੂੰਹ ਕੁਲਵਿੰਦਰ ਕੌਰ ਨੂੰ ਸਾਲ 2019 ਵਿੱਚ 30 ਲੱਖ ਰੁਪਏ ਖਰਚ ਕੇ ਆਸਟ੍ਰੇਲੀਆ ਭੇਜਿਆ ਸੀ। ਇਸ ਤੋਂ ਬਾਅਦ ਇਸ ਸਾਲ ਫਰਵਰੀ ਮਹੀਨੇ ‘ਚ ਉਸ ਦਾ ਲੜਕਾ ਉਸ ਕੋਲ ਚਲਾ ਗਿਆ ਸੀ। ਪਰ ਜਦੋਂ ਉਹ ਕੁਲਵਿੰਦਰ ਕੋਲ ਪਹੁੰਚਿਆ ਤਾਂ ਉਸ ਨੇ ਨਵਿੰਦਰ ਕੋਲ ਰਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਧਮਕੀਆਂ ਦਿੱਤੀਆਂ, ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਪਿਆ। ਇਸ ਤੋਂ ਬਾਅਦ ਉਸ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ।
ਉਸ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵਿੰਦਰ ਦੀ ਮੌਤ ਲਈ ਉਸ ਦੀ ਪਤਨੀ ਕੁਲਵਿੰਦਰ ਕੌਰ ਜ਼ਿੰਮੇਵਾਰ ਹੈ ਅਤੇ ਉਸ ਨੂੰ ਭਾਰਤ ਵਾਪਸ ਬੁਲਾ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ 25 ਜੂਨ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕ ਨਵਨਿੰਦਰ ਆਪਣੇ ਪਿੱਛੇ 5 ਸਾਲ ਦੀ ਬੇਟੀ ਵੀ ਛੱਡ ਗਿਆ ਹੈ।

Leave a Reply

Your email address will not be published. Required fields are marked *