ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਸਰਹੱਦ ਤੋਂ ਡਰੋਨ ਬਰਾਮਦ ਕੀਤਾ

ਚੰਡੀਗੜ੍ਹ ਪੰਜਾਬ


ਤਰਨਤਾਰਨ, 23 ਜੂਨ, ਬੋਲੇ ਪੰਜਾਬ ਬਿਓਰੋ:
ਪਿਛਲੇ 15 ਦਿਨਾਂ ਤੋਂ ਰੋਜ਼ਾਨਾ ਡਰੋਨ ਬਰਾਮਦ ਕੀਤੇ ਜਾ ਰਹੇ ਹਨ। ਅੱਜ ਫਿਰ ਬੀ.ਐਸ.ਐਫ ਅਤੇ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। 
ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ. ਅਤੇ ਪੁਲਿਸ ਵੱਲੋਂ ਹਰ ਰੋਜ਼ ਦੀ ਤਰ੍ਹਾਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਬੀ.ਓ.ਪੀ. ਗੁਰਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਨੂਰਵਾਲਾ, ਮਸਤਗੜ੍ਹ ਦੇ ਖੇਤਾਂ ਵਿੱਚੋਂ ਬੀ.ਐਸ.ਐਫ. ਦੀ 103 ਬਟਾਲੀਅਨ ਦੇ ਜਵਾਨਾਂ ਦੀ ਮਦਦ ਨਾਲ ਡਰੋਨ ਬਰਾਮਦ ਕਰ ਲਿਆ ਹੈ ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।