BJP ਦੇ ਕਈ ਆਗੂ ਸੰਸਦ ਮੈਂਬਰ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ

,

ਜਲੰਧਰ, 23 ਜੂਨ, ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ਭਾਰਤੀ ਜਨਤਾ ਪਾਰਟੀ ਦੇ ਕਈ ਆਗੂ ਅੱਜ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਸੰਸਦ ਮੈਂਬਰ ਚੰਨੀ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਸਾਰੇ ਆਗੂ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਨ, ਜਿਨ੍ਹਾਂ ਨੇ ਭਾਜਪਾ ਵਿੱਚ ਅਹੁਦੇ ਸੰਭਾਲੇ ਹੋਏ ਸਨ।
ਜਿਕਰਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਆਗੂ ਪਹਿਲਾਂ ‘ਆਪ’ ਵਿੱਚ ਸਨ, ਪਿਛਲੇ ਸਾਲ ਉਹ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪਰ ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਸੀਐਮ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਸਿਆਸੀ ਹਮਲੇ ਬੋਲੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।