ਕੰਗਨਾ ਰਣੌਤ ਮੁਆਫ਼ੀ ਮੰਗੇ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਹਾਈਕੋਰਟ ਦੇ ਵਕੀਲ ਨੇ ਭੇਜਿਆ ਨੋਟਿਸ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 23 ਜੂਨ, ਬੋਲੇ ਪੰਜਾਬ ਬਿਓਰੋ:
ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚੰਡੀਗੜ੍ਹ ਏਅਰਪੋਰਟ ‘ਤੇ ਇਕ CISF ਮਹਿਲਾ ਵੱਲੋਂ ਕੰਗਨਾ ਨੂੰ ਥੱਪੜ ਮਾਰਿਆ ਸੀ ਕਿਉਂਕਿ ਉਹ ਕੰਗਨਾ ਵੱਲੋਂ ਕਿਸਾਨਾਂ ਲਈ ਦਿੱਤੇ ਗਏ ਗਲਤ ਬਿਆਨ ਤੋਂ ਕਾਫੀ ਨਾਰਾਜ਼ ਸੀ।
ਥੱਪੜ ਕਾਂਡ ਤੋਂ ਬਾਅਦ ਕੰਗਨਾ ਨੇ ਜੋ ਵੀਡੀਓ ਜਾਰੀ ਕੀਤਾ ਸੀ ਜਿਸ ਵਿਚ ਉਸ ਨੇ ਪੰਜਾਬੀਆਂ ਨੂੰ ਅੱਤਵਾਦੀ ਕਿਹਾ ਸੀ। ਇਸ ਬਿਆਨ ਕਰਕੇ ਕੰਗਨਾ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਹਾਈਕੋਰਟ ਦੇ ਵਕੀਲ ਵੱਲੋਂ ਕੰਗਨਾ ਨੂੰ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਲਿਆਕਤ ਅਲੀ ਨੇ ਆਪਣੀ ਸੰਸਥਾ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਹੈ। ਕੰਗਨਾ ਨੇ 6 ਜੂਨ ਨੂੰ ਪੰਜਾਬ ਵਿਚ ਅੱਤਵਾਦ ਵਧਣ ਦਾ ਦੋਸ਼ ਲਗਾਇਆ ਜਿਸ ਨਾਲ ਪੰਜਾਬ ਦੀ ਸਾਖ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਵਿਰੁੱਧ ਦਿੱਤੇ ਬਿਆਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ 7 ਦਿਨਾਂ ਅੰਦਰ ਮਾਫੀ ਮੰਗੀ ਜਾਵੇ। ਜੇਕਰ ਕੰਗਨਾ ਨੇ ਮਾਫੀ ਨਾ ਮੰਗੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *