ਚੰਡੀਗੜ੍ਹ 23 ਜੂਨ,ਬੋਲੇ ਪੰਜਾਬ ਬਿਓਰੋ: ਦੇਸ਼ ਭਰ ‘ਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਲੋਕਾਂ ਨੇ ਯੋਗਾ ਕੀਤਾ ਅਤੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।
ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ‘ਚ ਲੜਕੀ ਅਰਚਨਾ ਮਕਵਾਨਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਯੋਗਾ ਕਰਦੀ ਨਜ਼ਰ ਆ ਰਹੀ ਸੀ। ਵੀਡੀਓ ‘ਚ ਉਹ ਸ਼ਿਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ। ਲੜਕੀ ਦੀ ਇਸ ਹਰਕਤ ਤੇ ਕਾਫੀ ਹੰਗਾਮਾ ਖੜਾ ਹੋ ਗਿਆ ਹੈ। ਲੜਕੀ ਦੀ ਇਸ ਹਰਕਤ ‘ਤੇ ਲੋਕਾਂ ਨੇ ਕਾਫੀ ਨਿੰਦਾ ਵੀ ਕੀਤੀ ਹੈ। ਓਥੇ ਹੀ ਇਸਤੇ ਕਾਰਵਾਈ ਕਰਦੇ ਹੋਏ, ਅਰਚਨਾ ਮਕਵਾਨਾ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਧਾਰਾ 295-ਏ ਤਹਿਤ ਕਾਰਵਾਈ ਕੀਤੀ ਗਈ ਹੈ।
ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ ‘ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਅਰਚਨਾ ਮਕਵਾਨਾ ਖ਼ਿਲਾਫ਼ ਕਾਰਵਾਈ ਲਈ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ।
ਹਾਲਾਂਕਿ ਮਕਵਾਨਾ ਨੇ ਇਸ ਮਾਮਲੇ ਵਿਚ ਨਾਰਾਜ਼ਗੀ ਦਾ ਪਤਾ ਲੱਗਣ ‘ਤੇ ਮੁਆਫੀ ਮੰਗ ਲਈ ਸੀ, ਪਰ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਮਿਲਣ ‘ਤੇ ਪੁਲਸ ਨੇ ਕਾਰਵਾਈ ਕੀਤੀ।