ਐਲਾਂਟੇ ਮਾਲ ‘ਚ ਟੌਆਏ ਟਰੇਨ ਪਲਟੀ, ਝੂਟੇ ਲੈ ਰਹੇ ਬੱਚੇ ਦੀ ਮੌਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:
ਐਲਾਂਟੇ ਮਾਲ ‘ਚ ਟੌਆਏ ਟਰੇਨ ਪਲਟ ਗਈ। ਟਰੇਨ ਦੇ ਆਖਰੀ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਨੂੰ ਜੀ.ਐਮ.ਸੀ.ਐਚ.-32 ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਸਵੇਰੇ ਚਾਰ ਵਜੇ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ 11 ਸਾਲਾ ਸ਼ਾਹਬਾਜ਼ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਖਿਡੌਣਾ ਟਰੇਨ ਨੂੰ ਜ਼ਬਤ ਕਰ ਲਿਆ ਹੈ।
ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ ਖਿਡੌਣਾ ਟਰੇਨ ਦੇ ਸੰਚਾਲਕ ਸੌਰਭ, ਵਾਸੀ ਬਾਪੂਧਾਮ ਅਤੇ ਕੰਪਨੀ ਦੇ ਮਾਲਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਪਰਿਵਾਰਕ ਮੈਂਬਰ ਬੱਚੇ ਦੀ ਲਾਸ਼ ਲੈ ਕੇ ਨਵਾਂਸ਼ਹਿਰ ਲਈ ਰਵਾਨਾ ਹੋ ਗਏ।

Leave a Reply

Your email address will not be published. Required fields are marked *