ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ

ਚੰਡੀਗੜ੍ਹ ਪੰਜਾਬ


ਐੱਸ. ਏ.ਐੱਸ ਨਗਰ,24 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇਨਟਰਨੇਸ਼ਲ ਪੰਥਕ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ। ਭਾਈ ਕਰਨਵੀਰ ਸਿੰਘ ਜੀ ਦੇ ਰਾਗੀ ਜੱਥੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਸਰੂਪ ਸਿੰਘ, ਬੀਬੀ ਜਸਲੀਨ ਕੌਰ ਲੁਧਿਆਣੇ ਵਾਲੇ, ਭਾਈ ਅਵੀਨਾਸ਼ ਸਿੰਘ, ਭਾਈ ਮਨਦੀਪ ਸਿੰਘ ਭਾਮੀਆਂ ਸਾਹਿਬ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਬਲਜੀਤ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਤੇਜਿੰਦਰ ਸਿੰਘ ਜੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ  ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਆਉਣ ਵਾਲੀ ਮਿਤੀ 25 ਜੂਨ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 308ਵਂਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਜਿਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ ਜੀ।

Leave a Reply

Your email address will not be published. Required fields are marked *