ਪੰਜਾਬ ਦੇ ਰਾਜਪਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਕੱਲ੍ਹ ਐਤਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਸੱਤ ਮਹੀਨੇ ਪਹਿਲਾਂ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਬਾਰੇ ਚਿੰਤਾ ਪ੍ਰਗਟਾਈ ਸੀ। ਰਾਜਪਾਲ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਹੱਦੀ ਖੇਤਰ ਦਾ ਦੌਰਾ ਵੀ ਕੀਤਾ ਸੀ ਅਤੇ ਸੂਬੇ ਵਿਚ ਨਸ਼ਿਆਂ ਬਾਰੇ ਚਿੰਤਾ ਪ੍ਰਗਟਾਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।