ਪੰਜਾਬ ਪੁਲਿਸ ਨੂੰ ਮਿਲੀ ਸਫਲਤਾ,ਹੈਰੋਇਨ,ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 14 ਕਾਬੂ

ਚੰਡੀਗੜ੍ਹ ਪੰਜਾਬ


ਤਰਨਤਾਰਨ, 24 ਜੂਨ, ਬੋਲੇ ਪੰਜਾਬ ਬਿਓਰੋ:
ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 560 ਗ੍ਰਾਮ ਹੈਰੋਇਨ, 532 ਨਸ਼ੀਲੀਆਂ ਗੋਲੀਆਂ, 2 ਮੋਟਰਸਾਈਕਲ, 30,500 ਰੁਪਏ ਦੀ ਡਰੱਗ ਮਨੀ ਸਮੇਤ 14 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਦਿੰਦਿਆਂ ਐਸਪੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਜੋਬਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਪੁੱਤਰ ਜਗਤਾਰ ਸਿੰਘ ਵਾਸੀ ਚਹਿਲ ਨੂੰ 375 ਗ੍ਰਾਮ ਹੈਰੋਇਨ ਅਤੇ ਇੱਕ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਸ ਨੇ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਲਟੋਹਾ ਕੋਲੋਂ 45 ਗ੍ਰਾਮ ਹੈਰੋਇਨ, ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੋਗਿੰਦਰ ਸਿੰਘ ਪੁੱਤਰ ਸੋਹਣ ਸਿੰਘ, ਗੁਰਮੇਲ ਕੌਰ ਪਤਨੀ ਜੋਗਿੰਦਰ ਸਿੰਘ ਤੋਂ 382 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ 382 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਰਾਜਬੀਰ ਸਿੰਘ ਪੁੱਤਰ ਚੰਚਲ ਸਿੰਘ ਅਤੇ ਰਾਜ ਕੌਰ ਉਰਫ਼ ਰਾਜੀ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਪੱਖੋਕੇ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਨਿਸ਼ਾਨ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਪੱਖੋਕੇ ਨੂੰ 40 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
ਇਸ ਤੋਂ ਇਲਾਵਾ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਸਾਵਨ ਕੁਮਾਰ ਪੁੱਤਰ ਬਿੱਟੂ ਵਾਸੀ ਪੱਟੀ ਨੂੰ 30 ਗ੍ਰਾਮ ਹੈਰੋਇਨ ਸਮੇਤ, ਥਾਣਾ ਖੇਮਕਰਨ ਦੀ ਪੁਲਸ ਨੇ ਵਿਜੇਪਾਲ ਪੁੱਤਰ ਪ੍ਰੀਤਮ ਸਿੰਘ ਵਾਸੀ ਮਸਤਗੜ੍ਹ ਨੂੰ 10 ਗ੍ਰਾਮ ਹੈਰੋਇਨ, ਥਾਣਾ ਸਰਹਾਲੀ ਦੀ ਪੁਲਸ ਨੇ ਗੁਰਦੇਵ ਸਿੰਘ ਪੁੱਤਰ ਸਚਿਵ ਸਿੰਘ ਵਾਸੀ ਪਿੰਡ ਸ਼ੇਰੋਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ, ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅੰਜੂ ਉਰਫ ਸੀਤੋ ਪਤਨੀ ਸੁਖਚੈਨ ਸਿੰਘ ਵਾਸੀ ਗਲੀ ਸਾਈਂ ਬਾਬਾ ਵਾਲੀ ਤਰਨਤਾਰਨ ਨੂੰ 20 ਗ੍ਰਾਮ ਹੈਰੋਇਨ ਅਤੇ 30500 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਦੋਂਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚਰਨਜੀਤ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਮੁਰਾਦਪੁਰ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *