ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ:
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤਰਿਮ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜੇਕਰ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਤਾਂ ਸਾਡੇ ਲਈ ਇਸ ਵਿੱਚ ਦਖਲ ਦੇਣਾ ਉਚਿਤ ਨਹੀਂ ਹੈ।  ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਬੁੱਧਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਾਂਗੇ। ਏਐਸਜੀ ਰਾਜੂ ਨੇ ਕਿਹਾ ਕਿ ਮੰਗਲਵਾਰ ਤੱਕ ਹਾਈ ਕੋਰਟ ਦਾ ਫੈਸਲਾ ਆਉਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਦਿੱਲੀ ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲਾਈ ਗਈ ਅੰਤਰਿਮ ਰੋਕ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੀ ਵੱਲੋਂ ਪੇਸ਼ ਹੋਏ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਈਡੀ ਮਾਮਲੇ ‘ਚ ਜ਼ਮਾਨਤ ਦੇ ਹੁਕਮ ‘ਤੇ ਹਾਈਕੋਰਟ ਦੇ ਸਟੇਅ ਨੂੰ ਹਟਾਉਣ ਦੀ ਬੇਨਤੀ ਕੀਤੀ। ਇਸ ‘ਤੇ SC ਨੇ ਕਿਹਾ ਹੈ ਕਿ ਜੇਕਰ ਉਹ ਹਾਈਕੋਰਟ ਦੇ ਹੁਕਮਾਂ ਦੇ ਖਿਲਾਫ ਕੇਜਰੀਵਾਲ ਦੀ ਪਟੀਸ਼ਨ ‘ਤੇ ਕੋਈ ਆਦੇਸ਼ ਦਿੰਦੇ ਹਨ ਤਾਂ ਇਹ ਕੇਸ ਨਾਲ ਪੱਖਪਾਤ ਹੋਵੇਗਾ।

Leave a Reply

Your email address will not be published. Required fields are marked *