ਅਬੋਹਰ ਦੀ ਰਹਿਣ ਵਾਲੀ ਲੜਕੀ ਨੇ ਸੁਖਨਾ ਝੀਲ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਚੰਡੀਗੜ੍ਹ ਪੰਜਾਬ

ਅਬੋਹਰ ਦੀ ਰਹਿਣ ਵਾਲੀ ਲੜਕੀ ਨੇ ਸੁਖਨਾ ਝੀਲ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ


ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਓਰੋ:
ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੀ ਪਛਾਣ 24 ਸਾਲਾ ਸ਼ਿਵਾਨੀ ਵਜੋਂ ਹੋਈ ਹੈ। ਉਹ ਅਬੋਹਰ ਦੀ ਰਹਿਣ ਵਾਲੀ ਸੀ।
ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਸੁਖਨਾ ਝੀਲ ’ਤੇ ਸੈਰ ਕਰਨ ਵਾਲਿਆਂ ਨੇ ਝੀਲ ਵਿੱਚ ਲਾਸ਼ ਤੈਰਦੀ ਦੇਖੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਸਥਾਨ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਬਾਹਰ ਕੱਢ ਕੇ ਸੈਕਟਰ-16 ਦੇ ਹਸਪਤਾਲ ਵਿੱਚ ਭਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।

Leave a Reply

Your email address will not be published. Required fields are marked *