ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ


ਮਾਸਕੋ, 24 ਜੂਨ, ਬੋਲੇ ਪੰਜਾਬ ਬਿਓਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਨੂੰ ਮਾਸਕੋ (ਰੂਸ) ਦਾ ਇੱਕ ਰੋਜ਼ਾ ਦੌਰਾ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦੌਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਕ ਭਾਈਵਾਲਾਂ ਵਿਚਾਲੇ ਸਬੰਧਾਂ ਨੂੰ ਹੋਰਵਮਜ਼ਬੂਤ ਕਰੇਗਾ।
ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਅਹਿਮ ਹੈ ਕਿਉਂਕਿ ਇਹ ਸਿਰਫ ਰੂਸ ਦਾ ਹੀ ਦੌਰਾ ਹੈ ਜਿਸ ਨੂੰ ਬਰਿਕਸ ਸੰਮੇਲਨ ਨਾਲ ਨਹੀਂ ਜੋੜਿਆ ਜਾ ਰਿਹਾ ਹੈ, ਜਿਹੜਾ ਅਕਤੂਬਰ ਮਹੀਨੇ ਕਜ਼ਾਕ ’ਚ ਹੋਣ ਦੀ ਉਮੀਦ ਹੈ। ਦੂਜੇ ਪਾਸੇ ਇਹ ਦੌਰਾ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੇ ਸਰਕਾਰ ਦਾ ਕੰਮਕਾਰ ਸੰਭਾਲਣ ਤੋਂ ਬਾਅਦ ਹੋ ਰਿਹਾ ਹੈ। ਉਧਰ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੀ ਮਾਰਚ ਵਿੱਚ ਪੰਜਵੀਂ ਵਾਰ ਮੁੜ ਰਾਸ਼ਟਰਪਤੀ ਚੁਣੇ ਗਏ ਹਨ।
ਨਰਿੰਦਰ ਮੋਦੀ ਦੇ ਆਖਰੀ ਵਾਰ ਰੂਸ ਆਉਣ ਬਾਅਦ ਦੁਵੱਲੇ ਸਬੰਧਾਂ ’ਚ ਕਾਫੀ ਤਬਦੀਲੀ ਆਈ ਹੈ। ਉਨ੍ਹਾਂ ਨੇ ਆਖਰੀ ਵਾਰ 2019 ’ਚ ਵਲਾਦੀਵੋਸਤੋਕ ਅਤੇ ਉਸ ਤੋਂ ਪਹਿਲਾਂ 2015 ਵਿੱਚ ਮਾਸਕੋ ਦਾ ਦੌਰਾ ਕੀਤਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।