ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ
ਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ NDPS ਮਾਮਲਿਆਂ ਵਿਚ ਵੱਡੀ ਕਾਰਵਾਈ ਕੀਤੀ ਜਾਵੇ ਤੇ ਜੇਕਰ NDPS ਐਕਟ ਅਧੀਨ ਕਿਸੇ ਵੀ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਜੇਕਰ ਉਸ ਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਆਪ ਵੱਲੋਂ ਫੌਰੀ ਤੌਰ ‘ਤੇ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਕਿਸੇ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ। ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਾਵੇ।