ਬੀਐਸਐਫ ਵੱਲੋਂ ਡਰੋਨ ਤੇ ਹੈਰੋਇਨ ਬਰਾਮਦ

ਚੰਡੀਗੜ੍ਹ ਪੰਜਾਬ

ਬੀਐਸਐਫ ਵੱਲੋਂ ਡਰੋਨ ਤੇ ਹੈਰੋਇਨ ਬਰਾਮਦ


ਫ਼ਿਰੋਜ਼ਪੁਰ, 25 ਜੂਨ, ਬੋਲੇ ਪੰਜਾਬ ਬਿਓਰੋ:
ਬੀਐਸਐਫ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਣੀ ਨਾਲ ਭਰੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਡਰੋਨ ਅਤੇ 570 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ਬਹਿਰਾਮ ਦੇ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੰਪਨੀ ਕਮਾਂਡਰ ਇੰਸਪੈਕਟਰ ਟੀ ਡਾਲਸੁਆਨਲਮ ਨੇ ਪੁਲਿਸ ਨੂੰ ਸੂਚਨਾ ਦਿੱਤੀ ਹੈ ਕਿ ਰਾਜਾ ਮੋਹਤਮ ਚੌਂਕੀ ਦੇ ਇਲਾਕੇ ‘ਚ ਤਲਾਸ਼ੀ ਦੌਰਾਨ ਉਨ੍ਹਾਂ ਦੇ ਬੀ.ਐਸ.ਐਫ. ਜਵਾਨਾਂ ਨੇ ਕਿਸਾਨ ਅਵਤਾਰ ਸਿੰਘ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।
ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਏਅਰਕ੍ਰਾਫਟ ਐਕਟ 1934 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਕਿਹੜੇ-ਕਿਹੜੇ ਸਮੱਗਲਰ ਪਾਕਿਸਤਾਨ ਤੋਂ ਲੈ ਕੇ ਆਏ ਸਨ ਅਤੇ ਕਰਦੇ ਸਨ ਅੱਗੇ ਕਿੱਥੇ ਸਪਲਾਈ ਕਰਨੀ ਸੀ।

Leave a Reply

Your email address will not be published. Required fields are marked *