ਲਹਿਰਾਗਾਗਾ : ਪਿਓ-ਪੁੱਤ ਨਹਿਰ ‘ਚ ਡੁੱਬੇ, ਆਤਮ ਹੱਤਿਆ ਦਾ ਸ਼ੱਕ

ਚੰਡੀਗੜ੍ਹ ਪੰਜਾਬ

ਲਹਿਰਾਗਾਗਾ : ਪਿਓ-ਪੁੱਤ ਨਹਿਰ ‘ਚ ਡੁੱਬੇ, ਆਤਮ ਹੱਤਿਆ ਦਾ ਸ਼ੱਕ


ਲਹਿਰਾਗਾਗਾ, 25 ਜੂਨ,ਬੋਲੇ ਪੰਜਾਬ ਬਿਓਰੋ:
ਲਹਿਰਾਗਾਗਾ ‘ਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤ ਦੇ ਡੁੱਬਣ ਦੀ ਖ਼ਬਰ ਮਿਲੀ ਹੈ।ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਪਿਓ-ਪੁੱਤ ਨਹਿਰ ‘ਚ ਡੁੱਬ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਗੋਤਾਖੋਰ ਮੌਕੇ ਤੇ ਪਹੁੰਚੇ ਅਤੇ ਦੋਵਾਂ ਦੀ ਭਾਲ ਸ਼ੁਰੂ ਕੀਤੀ। ਦੋਵਾਂ ਦੀ ਪਛਾਣ ਮੋਹਨ ਸਿੰਘ ਪੁੱਤਰ ਤਰਲੋਕ ਸਿੰਘ ਵਾਰਡ ਨੰਬਰ ਨੌਂ ਉਮਰ 35 ਸਾਲ ਅਤੇ ਉਸ ਦਾ ਪੁੱਤਰ ਪ੍ਰਿੰਸ ਉਮਰ 9 ਸਾਲ ਦੱਸੀ ਜਾ ਰਹੀ ਹੈ।
ਦਰਬਾਰਾ ਸਿੰਘ ਹੈਪੀ ਨੇ ਦੱਸਿਆ ਹੈ ਕਿ ਮੋਹਨ ਸਿੰਘ ਅਤੇ ਉਸਦਾ ਪੁੱਤਰ ਪ੍ਰਿੰਸ ਬੀਤੀ ਸ਼ਾਮ ਨਹਿਰ ਵਿੱਚ ਡੁੱਬ ਗਏ। ਮੋਹਨ ਸਿੰਘ ਦੇ ਤਿੰਨ ਬੇਟੀਆਂ ਤੇ ਇੱਕ ਬੇਟਾ ਸੀ। ਮੋਹਨ ਸਿੰਘ ਉੱਪਰ ਪੰਜ ਸੱਤ ਲੱਖ ਰੁਪਏ ਦਾ ਕਰਜ਼ਾ ਵੀ ਸੀ ਜਿਸ ਦੇ ਚਲਦਿਆਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੋਹਨ ਸਿੰਘ ਨੇ ਆਤਮ ਹੱਤਿਆ ਕੀਤੀ ਹੈ।ਬੀਤੀ ਸ਼ਾਮ ਤੋਂ ਹੀ ਲਗਾਤਾਰ ਗੋਤਾਖੋਰਾਂ ਦੀ ਮਦਦ ਨਾਲ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਸਾਨੂੰ ਬੀਤੀ ਸ਼ਾਮ ਨੂੰ ਸੂਚਨਾ ਮਿਲੀ ਸੀ ਕਿ ਪਿਓ-ਪੁੱਤ ਨਹਿਰ ਵਿੱਚ ਡੁੱਬ ਗਏ ਹਨ ਉਦੋਂ ਤੋਂ ਹੀ ਅਸੀਂ ਇਹਨਾਂ ਦੋਨਾਂ ਦੀ ਭਾਲ ਵਿੱਚ ਲੱਗੇ ਹੋਏ ਹਾਂ ਪਰ ਅਜੇ ਤੱਕ ਉਹ ਨਹੀਂ ਮਿਲੇ।

Leave a Reply

Your email address will not be published. Required fields are marked *