ਕਿਸੇ ਵੀ ਫਿਲਮ ਦੀ ਪ੍ਰਮੋਸ਼ਨ ਲਈ ਦਰਬਾਰ ਸਾਹਿਬ ਮੱਥਾ ਟੇਕਣ ਕੈਮਰੇ ਲੈ ਕੇ ਨਾ ਆਵੇ ਫਿਲਮ ਦੀ ਟੀਮ – ਜਥੇਦਾਰ ਅਕਾਲ ਤਖਤ ਸਾਹਿਬ
ਅੰਮ੍ਰਿਤਸਰ 26 ਜੂਨ,ਬੋਲੇ ਪੰਜਾਬ ਬਿਓਰੋ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਦੁਨੀਆਂ ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਅੱਜ ਅਕਾਲ ਤਖ਼ਤ ਸਾਹਿਬ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਲਈ ਪੁੱਜਿਆ ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਰਬਾਰ ਸਾਹਿਬ ਵਿੱਚ ਬਹੁਤ ਸਾਰੀ ਸੰਗਤ ਮੱਥਾ ਟੇਕਣ ਆਉਂਦੀ ਹਾਂ ਲੇਕਿਨ ਉਸ ਵਿੱਚੋਂ ਕਾਫੀ ਗਿਣਤੀ ਵਿੱਚ ਸੰਗਤ ਨੂੰ ਦਰਬਾਰ ਸਾਹਿਬ ਦੀ ਮਰਿਆਦਾ ਦਾ ਪਤਾ ਨਹੀਂ ਹੈ ਸੋ ਅਸੀਂ ਸਭ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਦਰਬਾਰ ਸਾਹਿਬ ਅੰਦਰ ਫੋਟੋਆਂ ਨਾ ਖਿੱਚਣ ਮੈਂ ਕਿਹਾ ਕਿ ਦਰਬਾਰ ਸਾਹਿਬ ਫੋਟੋ ਕੇਂਦਰ ਨਹੀਂ ਹੈ ਅੱਗੇ ਬੋਲਦੇ ਹੋਏ ਉਹਨਾਂ ਨੂੰ ਕਿਹਾ ਕਿ ਬਹੁਤ ਸਾਰੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ ਤੇ ਫਿਲਮਾਂ ਰਿਲੀਜ਼ ਹੋਣ ਤੋਂ ਪਹਿਲਾਂ ਫਿਲਮ ਦੀ ਟੀਮ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੀ ਹੈ ਅਤੇ ਉਹਨਾਂ ਦੇ ਨਾਲ ਵੀਡੀਓਗ੍ਰਾਫੀ ਵੀ ਹੁੰਦੀ ਹੈ ਅਜਿਹੀ ਵੀਡੀਓਗ੍ਰਾਫਰੀ ਹੁਣ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਸੰਗਤ ਰੂਪੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ ਲੇਕਿਨ ਫਿਲਮਾਂ ਦੀ ਪ੍ਰਮੋਸ਼ਨ ਦਰਬਾਰ ਸਾਹਿਬ ਵਿੱਚ ਨਹੀਂ ਹੋਵੇਗੀ
ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਪਾਵਨ ਤਖਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਮੀਰੀ ਪੀਰੀ ਦੇ ਵਿਲੱਖਣ ਸਿਧਾਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਸੰਗਤ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਵੀ ਅਪੀਲ ਕੀਤੀ
ਇਤਿਹਾਸ ਦੱਸਦਾ ਹੈ ਕਿ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਜਿੱਥੇ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਪੀਰੀ ਦੇ ਨਾਲ ਨਾਲ ਮੀਰੀ ਦਾ ਸਿਧਾਂਤ ਦੇ ਕੇ ਉਨ੍ਹਾਂ ਨੂੰ ਸ਼ਸਤਰਧਾਰੀ ਹੋਣ ਦੀ ਤਾਕੀਦ ਕੀਤੀ ਤਾਂ ਉੱਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਦੇ ਨਿਆਰੇਪਨ ਤੇ ਚੜ੍ਹਦੀਕਲਾ ਨੂੰ ਵੀ ਪ੍ਰਗਟ ਕੀਤਾ। ਸ਼੍ਰੀ ਅਕਾਲ ਤਖ਼ਤ ਸਾਹਿਬ ਜਿੱਥੇ ਸਿੱਖ ਸ਼ਕਤੀ ਦਾ ਸੌਮਾ ਹੈ, ਉਥੇ ਹੀ ਖਾਲਸਾਈ ਜਾਹੋ ਜਲਾਲ ਨੂੰ ਵੀ ਪ੍ਰਗਟ ਕਰਦਾ ਹੈ।