ਪੰਜਾਬ ‘ਚ ਵੱਡੀ ਵਾਰਦਾਤ, ਗੋਲੀਬਾਰੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਵੱਡੀ ਵਾਰਦਾਤ, ਗੋਲੀਬਾਰੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ


ਘਨੌਰ, 26 ਜੂਨ,ਬੋਲੇ ਪੰਜਾਬ ਬਿਓਰੋ:
ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਚਤਰ ਨਗਰ ਨੌਗਾਵਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਮ੍ਰਿਤਕਾਂ ‘ਚ ਪਿਓ-ਪੁੱਤ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਹ ਝਗੜਾ 30 ਏਕੜ ਜ਼ਮੀਨ ਨੂੰ ਲੈ ਕੇ ਹੋਇਆ। ਦੋਵੇਂ ਧਿਰਾਂ ਉਸ ਜ਼ਮੀਨ ’ਤੇ ਕਬਜ਼ਾ ਕਰਨ ਲਈ ਆਈਆਂ ਸਨ, ਜਿੱਥੇ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਧਿਰ ਦੇ ਦੋ ਵਿਅਕਤੀਆਂ (ਜੋ ਪਿਤਾ-ਪੁੱਤਰ ਦੱਸੇ ਜਾਂਦੇ ਹਨ) ਅਤੇ ਦੂਜੇ ਪਾਸੇ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਇਸ ਖੂਨੀ ਘਟਨਾ ‘ਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਤਿੰਨੋਂ ਲਾਸ਼ਾਂ ਖੇਤ ਵਿੱਚ ਪਈਆਂ ਸਨ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਖੂਨੀ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।