ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪੇਡ ਛੁੱਟੀ ਦਾ ਐਲਾਨ
ਜਲੰਧਰ, 26 ਜੂਨ,ਬੋਲੇ ਪੰਜਾਬ ਬਿਓਰੋ:
ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਸੂਬਾ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਹਨ, ਕਰਮਚਾਰੀਆਂ ਅਤੇ ਸੂਬੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਲਈ ਜਲੰਧਰ ਪੱਛਮੀ ਦੀ ਉਪ ਚੋਣ ਦੇ ਮੱਦੇਨਜ਼ਰ 10 ਜੁਲਾਈ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ।
ਸਰਕਾਰੀ ਬੁਲਾਰੇ ਅਨੁਸਾਰ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਦੋ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਅਨੁਸਾਰ, ਪੰਜਾਬ ਦੇ ਰਾਜਪਾਲ ਨੇ 7 ਜੁਲਾਈ, 2024 ਤੋਂ 13 ਜੁਲਾਈ, 2024 ਦਰਮਿਆਨ ਕਿਸੇ ਵੀ ਦਿਨ ਹੋਣ ਵਾਲੀ ਛੁੱਟੀ ਦੇ ਬਦਲੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਬੁੱਧਵਾਰ, 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਕ ਹੋਰ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਦੇ ਰਾਜਪਾਲ ਨੇ 10 ਜੁਲਾਈ, 2024 ਨੂੰ ਪੰਜਾਬ ਰਾਜ ਵਿੱਚ ਸਥਿਤ ਰਜਿਸਟਰਡ ਫੈਕਟਰੀਆਂ ਵਿੱਚ ਕੰਮ ਕਰਦੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਨੂੰ ਕੰਮ ਕਰਨ ਤੋਂ ਛੋਟ ਦੇ ਦਿੱਤੀ ਹੈ।