ਐਨਆਈਏ ਨੇ ਗੋਲਡੀ ਬਰਾੜ ‘ਤੇ ਰੱਖਿਆ 10 ਲੱਖ ਦਾ ਇਨਾਮ
ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ :
ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਚੰਡੀਗੜ੍ਹ ਦੇ ਸੈਕਟਰ 5 ਵਿੱਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ 19 ਜਨਵਰੀ 2024 ਨੂੰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਸੂਹ ਦੇਣ ਲਈ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
ਇਸ ਮਾਮਲੇ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਹੈ। ਇਸ ਮਾਮਲੇ ‘ਚ ਪੀੜਤ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਬਾਅਦ ਵਿੱਚ ਮਾਮਲਾ ਐਨਆਈਏ ਨੂੰ ਸੌਂਪ ਦਿੱਤਾ ਗਿਆ।