ਪੰਜਾਬ ਦੇ ਰਾਜਪਾਲ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਨਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਵੀਂ ਦਿੱਲੀ ਦੇ ਨਵੇਂ ਸੰਸਦ ਭਵਨ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਪੁਰੋਹਿਤ ਨੇ ਸ੍ਰੀ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀ ਪੁਰੋਹਿਤ ਨੇ ਪਿਛਲੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਉਸ ਤੋਂ ਕੁਝ ਦਿਨ ਪਹਿਲਾ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਵੀ ਦਿੱਲੀ ਵਿਖੇ ਮਿਲ ਕੇ ਆਏ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਤੇ ਸੂਬਾ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਟਕਰਾਅ ਚੱਲਦਾ ਆ ਰਿਹਾ ਹੈ, ਜੋਕਿ ਲੋਕ ਸਭਾ ਚੋਣਾਂ ਦੇ ਚਲਦਿਆਂ ਸ਼ਾਂਤ ਹੈ। ਹਾਲਾਂਕਿ ਹੁਣ ਚੰਡੀਗੜ੍ਹ ਵਿੱਚ 20 ਹਜ਼ਾਰ ਲਿਟਰ ਮੁਫ਼ਤ ਪਾਣੀ ਦੇ ਮੁੱਦੇ ’ਤੇ ਰਾਜਪਾਲ ਤੇ ‘ਇੰਡੀਆ’ ਗੱਠਜੋੜ ਦੇ ਮੇਅਰ ਵਿਚਕਾਰ ਟਕਰਾਅ ਚੱਲ ਰਿਹਾ ਹੈ।