ਅਬੋਹਰ ‘ਚ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚੱਲੀਆਂ, ਤਿੰਨ ਜ਼ਖਮੀ
ਅਬੋਹਰ, 28 ਜੂਨ,ਬੋਲੇ ਪੰਜਾਬ ਬਿਊਰੋ :
ਅਬੋਹਰ ਸਬ-ਡਿਵੀਜ਼ਨ ਦੇ ਪਿੰਡ ਬਹਾਦੁਰਖੇੜਾ ‘ਚ ਸ਼ੁੱਕਰਵਾਰ ਸਵੇਰੇ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਜ਼ਖ਼ਮੀ ਗਿੱਦੜਬਾਹਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।
ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਬਲਦੇਵ ਸਿੰਘ ਪੁੱਤਰ ਜੱਬਰ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਬਹਾਦਰਖੇੜਾ ਵਿੱਚ ਜ਼ਮੀਨ ਹੈ। ਅੱਜ ਸਵੇਰੇ ਉਸ ਦੀ ਪਾਣੀ ਦੀ ਵਾਰੀ ਸੀ ਪਰ ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ ਕਾਰਨ ਉਸ ਦੇ ਰਿਸ਼ਤੇਦਾਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੇ ਪਿਤਾ ਬਲਦੇਵ ਸਿੰਘ, ਭਰਾ ਗੁਰਜੰਟ ਸਿੰਘ ਅਤੇ ਸਤਵਿੰਦਰ ਸਿੰਘ ਜ਼ਖਮੀ ਹੋ ਗਏ। ਦੋ ਨੂੰ ਪੱਟ ਵਿੱਚ ਅਤੇ ਇੱਕ ਨੂੰ ਬਾਂਹ ਵਿੱਚ ਗੋਲੀ ਲੱਗੀ ਹੈ। ਤਿੰਨੋਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਬਰ ਸਿੰਘ ਨੇ ਦੱਸਿਆ ਕਿ ਉਹ ਇਸ ਸਬੰਧੀ ਪਹਿਲਾਂ ਹੀ ਪੁਲਿਸ ਕੋਲ ਖਦਸ਼ਾ ਪ੍ਰਗਟਾ ਚੁੱਕੇ ਹਨ।
ਇਸ ਮਾਮਲੇ ਦੀ ਸੂਚਨਾ ਥਾਣਾ ਅਬੋਹਰ ਦੇ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।