ਔਰਤ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ 26.70 ਲੱਖ ਰੁਪਏ ਦੀ ਠੱਗੀ ਮਾਰੀ, ਪੰਜਾਬ ਪੁਲਿਸ ਵੱਲੋਂ ਦੋ ‘ਤੇ ਕੇਸ ਦਰਜ

ਚੰਡੀਗੜ੍ਹ ਪੰਜਾਬ

ਔਰਤ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ 26.70 ਲੱਖ ਰੁਪਏ ਦੀ ਠੱਗੀ ਮਾਰੀ, ਪੰਜਾਬ ਪੁਲਿਸ ਵੱਲੋਂ ਦੋ ‘ਤੇ ਕੇਸ ਦਰਜ


ਗੁਰਦਾਸਪੁਰ, 28 ਜੂਨ, ਬੋਲੇ ਪੰਜਾਬ ਬਿਊਰੋ :
ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਔਰਤ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ 26.70 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਸਬ-ਇੰਸਪੈਕਟਰ ਕੁਲਦੀਪ ਰਾਜ ਨੇ ਦੱਸਿਆ ਕਿ ਗੁਰਵਿੰਦਰ ਕੌਰ ਪਤਨੀ ਸ਼ੀਤਲ ਸਿੰਘ ਵਾਸੀ ਕਿਸ਼ਨਪੁਰ ਨੇ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ਦਿੱਤੀ ਸੀ।ਇਸ ਸ਼ਿਕਾਇਤ ‘ਚ ਉਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਾੜੀ ਮਿਆਣੀ ਜ਼ਿਲਾ ਹੁਸ਼ਿਆਰਪੁਰ ਅਤੇ ਵਿਕਾਸ ਪੁੱਤਰ ਸਟੀਫਨ ਮਸੀਹ, ਵਾਸੀ ਰਾਏਪੁਰ, ਅਰਾਈਆਂ ਜ਼ਿਲ੍ਹਾ ਕਪੂਰਥਲਾ, ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ ਨੇ ਵਿਦੇਸ਼ ਅਮਰੀਕਾ ਭੇਜਣ ਦੇ ਨਾਂ ‘ਤੇ 26 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਸਬ-ਇੰਸਪੈਕਟਰ ਕੁਲਦੀਪ ਰਾਜ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ, ਸਥਾਨਕ ਗੁਰਦਾਸਪੁਰ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਮਨਪ੍ਰੀਤ ਅਤੇ ਵਿਕਾਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।