ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਹੋਈ ਹਾਦਸੇ ਦੀ ਸ਼ਿਕਾਰ, ਦੋ ਦੀ ਮੌਤ

ਚੰਡੀਗੜ੍ਹ ਪੰਜਾਬ

ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਹੋਈ ਹਾਦਸੇ ਦੀ ਸ਼ਿਕਾਰ, ਦੋ ਦੀ ਮੌਤ


ਮਾਨਸਾ, 28 ਜੂਨ ,ਬੋਲੇ ਪੰਜਾਬ ਬਿਊਰੋ :


ਮਾਨਸਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਸਥਾਨਕ ਲੋਕਾਂ ਨੇ ਮੌਕੇ ਤੇ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਸੂਚਨਾ ਮਿਲਦੇ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਹਾਦਸਾ ਪਿੰਡ ਬਰੇ ਨੇੜੇ ਵਾਪਰਿਆ ਹੈ।
ਜਾਣਕਾਰੀ ਅਨੁਸਾਰ ਦੇਰ ਰਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਬਰੇ ਵਿਖੇ ਇੱਕ ਤੇਜ਼ ਰਫਤਾਰ ਕਾਰ ਅਚਾਨਕ ਪੁਲੀ ਨਾਲ ਟਕਰਾ ਗਈ ਇਸ ਤੋਂ ਬਾਅਦ ਗੱਡੀ ਪਲਟ ਕੇ ਇੱਕ ਘਰ ਅੰਦਰ ਜਾ ਵੜੀ। ਗੱਡੀ ਵਿੱਚ 2 ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਪਛਾਣ ਮਣੀ ਸਿੰਘ ਪਿੰਡ ਅੱਕਾਂਵਾਲੀ ਤੇ ਜੋਤੀ ਸਿੰਘ ਮਾਨਸਾ ਵਜੋਂ ਹੋਈ। ਹਾਦਸੇ ਵਿੱਚ ਦੋਵਾਂ ਨੌਜਵਾਨਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।
ਸਥਾਨਕ ਲੋਕਾਂ ਨੇ ਦੱਸਿਆ ਕਿ ਦੇਰ ਰਾਤ ਇੱਕ ਤੇਜ਼ ਰਫਤਾਰ ਕਾਰ ਬੁੱਢਲਾਡਾ ਤੋਂ ਅੱਕਾਂ ਵਾਲੀ ਵੱਲ ਨੂੰ ਆ ਰਹੀ ਸੀ ਅਤੇ ਇਸ ਤੇਜ਼ ਰਫਤਾਰ ਕਾਰ ਦੇ ਪਲਟ ਜਾਣ ਦੇ ਕਾਰਨ ਆਵਾਜ਼ ਸੁਣਦਿਆਂ ਹੀ ਸਥਾਨਕ ਲੋਕ ਮੌਕੇ ਤੇ ਭੱਜ ਕੇ ਆਏ। ਉਨ੍ਹਾਂ ਦੱਸਿਆ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਚੁੱਕੀ ਸੀ ਅਤੇ ਇਸ ਕਾਰ ਦੇ ਵਿੱਚ ਸਵਾਰ ਦੋਵੇਂ ਹੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਜਿਸ ਤੇ ਉਹਨਾਂ ਨੇ ਤੁਰੰਤ ਬੁੱਢਲਾਡਾ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਇਹਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ।

Leave a Reply

Your email address will not be published. Required fields are marked *