ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ

ਚੰਡੀਗੜ੍ਹ ਨੈਸ਼ਨਲ ਪੰਜਾਬ

ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ


ਨਵੀਂ ਦਿੱਲੀ, 29 ਜੂਨ, ਬੋਲੇ ਪੰਜਾਬ ਬਿਊਰੋ :


ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੱਜ ਕੇਜਰੀਵਾਲ ਦਾ ਸੀ.ਬੀ.ਆਈ. ਰਿਮਾਂਡ ਖ਼ਤਮ ਹੋ ਰਿਹਾ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਨੇ 26 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਹਿਰਾਸਤ ‘ਚ ਲਿਆ ਸੀ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਸੀ.ਬੀ.ਆਈ. ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ।

Leave a Reply

Your email address will not be published. Required fields are marked *