ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਨਿਆਇਕ ਹਿਰਾਸਤ ‘ਚ
ਨਵੀਂ ਦਿੱਲੀ 29 ਜੂਨ ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਰਾਊਜ ਐਵਨਿਊ ਕੋਰਟ ਦੇ ਵਿੱਚ ਪੇਸ਼ੀ ਹੋਈ ਸ਼ਰਾਬ ਘੁਟਾਲੇ ਵਿਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਦਿੱਲੀ ਦੀ ਰਾਊਜ ਅਦਾਲਤ ਨੇ 14 ਦਿਨਾਂ ਲਈ ਸੀਬੀਆਈ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਦੇ ਵਿੱਚ ਸੀਬੀਆਈ ਨੇ ਅਰਵਿੰਦ ਕੇਜਰੀਵਾਲ ‘ਤੇ ਪੁੱਛ-ਗਿੱਛ ਦੇ ਵਿੱਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਅਰਵਿੰਦ ਕੇਜਰੀਵਾਲ ਪਿਛਲੇ ਤਿੰਨ ਦਿਨਾਂ ਤੋਂ ਸੀਬੀਆਈ ਦੀ ਰਿਮਾਂਡ ਤੇ ਸਨ। ਅੱਜ ਉਹਨਾਂ ਨੂੰ ਰਾਊਜ ਐਵਨਿਊ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਹਨਾਂ ਨੂੰ ਜੁਡੀਸ਼ੀਅਲ ਕਸਟਡੀ ਦੇ ਵਿੱਚ ਭੇਜ ਦਿੱਤਾ ਗਿਆ ਹੈ। ਸੀਬੀਆਈ ਨੇ ਕਿਹਾ ਹੈ ਕਿ ਨਾ ਤਾਂ ਦੋਸ਼ੀ ਅਤੇ ਨਾ ਹੀ ਅਦਾਲਤ ਜਾਂਚ ਅਧਿਕਾਰੀ ਤੋਂ ਕੇਸ ਡਾਇਰੀ ਦੀ ਮੰਗ ਕਰ ਸਕਦੀ ਹੈ। ਅਦਾਲਤ ਸਿਰਫ਼ ਕੇਸ ਡਾਇਰੀ ਦੇਖ ਸਕਦੀ ਹੈ। ਪ੍ਰੰਤੂ ਵਰਤਮਾਨ ਸਥਿਤੀ ਵਿੱਚ ਹਿਰਾਸਤ ਵਿੱਚ ਲੈ ਕੇ ਅੱਗੇ ਪੁੱਛਗਿੱਛ ਦੀ ਲੋੜ ਨਹੀਂ ਹੈ।ਸੀਬੀਆਈ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਵੇ, ਕਿਉਂਕਿ ਉਹ ਇਕ ਪ੍ਰਮੁੱਖ ਰਾਜਨੇਤਾ ਹਨ। ਦਿੱਲੀ ਦੇ ਮੁੱਖ ਮੰਤਰੀ ਹੋਣ ਨਾਲ ਬਹੁਤ ਪ੍ਰਭਾਵਸ਼ਾਲੀ ਹਨ। ਸੀਬੀਆਈ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਨਹੀਂ ਭੇਜਿਆ ਗਿਆ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਸਾਹਮਣੇ ਆਈ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਤੋਂ ਬਾਅਦ ਅਦਾਲਤ ਨੇ ਸੀਬੀਆਈ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ 12 ਜੁਲਾਈ ਤੱਕ ਕੇਜਰੀਵਾਲ ਨੂੰ ਸੀਬੀਆਈ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।