ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ


ਹੁਸ਼ਿਆਰਪੁਰ, 29 ਜੂਨ,ਬੋਲੇ ਪੰਜਾਬ ਬਿਊਰੋ :


ਹੁਸ਼ਿਆਰਪੁਰ ‘ਚ ਟਾਂਡਾ ਰੋਡ ‘ਤੇ ਅੱਡਾ ਸਰਾਂ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਇਨੋਵਾ ਗੱਡੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਅੱਡਾ ਸਰਾਂ, ਟਾਂਡਾ ਦੇ ਪੈਟਰੋਲ ਪੰਪ ਨੇੜੇ ਭਿਆਨਕ ਹਾਦਸਾ ਵਾਪਰ ਗਿਆ ਹੈ। ਜਿਸ ਵਿੱਚ ਕਾਰ ਵਿੱਚ ਸਵਾਰ ਇੱਕ ਬੱਚੇ, ਦੋ ਪੁਰਸ਼ਾਂ ਅਤੇ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ।
ਕਾਰ ਵਿੱਚ ਸਵਾਰ ਲੋਕ ਟਾਂਡਾ ਤੋਂ ਪੀਜੀਆਈ ਚੰਡੀਗੜ੍ਹ ਜਾ ਰਹੇ ਸਨ, ਜਦੋਂ ਕਿ ਟਰੱਕ ਹੁਸ਼ਿਆਰਪੁਰ ਤੋਂ ਟਾਂਡਾ ਜਾ ਰਿਹਾ ਸੀ ਕਿ ਅੱਡਾ ਸਰਾਂ ਨੇੜੇ ਦੋਵਾਂ ਦੀ ਟੱਕਰ ਹੋ ਗਈ।ਇਸ ਹਾਦਸੇ ‘ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *