ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

ਚੰਡੀਗੜ੍ਹ ਪੰਜਾਬ

ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

ਸੰਗਰੂਰ 29 ਜੂਨ ,ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸੰਗਰੂਰ ਦੇ ਬਡਰੁਖਾਂ ਵਿਖੇ ਬੋਲਦਿਆਂ ਪੰਜਾਬ ਦੇ ਸੀਐਮ ਨੇ ਵੱਡਾ ਐਲਾਨ ਕੀਤਾ ਕਿ, 1 ਜੁਲਾਈ ਤੋਂ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਆਟੇ ਦੀ ਥਾਂ ਤੇ ਚਾਰ ਮਹੀਨਿਆਂ ਦੀ ਵਧੀਆ ਕੁਆਲਿਟੀ ਦੀ ਕਣਕ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੀ ਬਹੁ ਗਿਣਤੀ ਲੋਕਾਂ ਦੇ ਸੁਝਾਅ ਦੇ ਅਧਾਰ ਤੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਆਟੇ ਦੀਆਂ ਥੈਲੀਆਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਉਹਨਾਂ ਵਿੱਚ ਘਟੀਆ ਕੁਆਲਿਟੀ ਦਾ ਆਟਾ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਬਹੁ ਗਿਣਤੀ ਲੋਕ ਹੱਥੀ ਕਣਕ ਧੋ ਕੇ ਪਸਾਉਣ ਦੇ ਆਦੀ ਹਨ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।