ਅਦਾਲਤ ਅਤੇ ਸੰਸਦ ਦੇ ਸਪੀਕਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਅਧਿਕਾਰਾਂ ਦੀ ਸੁਰੱਖਿਆ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਣ ਦਾ ਰਾਹ ਪੱਧਰਾ ਕੀਤਾ ਜਾਏ: ਬੀਬੀ ਰਣਜੀਤ ਕੌਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਅਦਾਲਤ ਅਤੇ ਸੰਸਦ ਦੇ ਸਪੀਕਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਅਧਿਕਾਰਾਂ ਦੀ ਸੁਰੱਖਿਆ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਣ ਦਾ ਰਾਹ ਪੱਧਰਾ ਕੀਤਾ ਜਾਏ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 30 ਜੂਨ ,ਬੋਲੇ ਪੰਜਾਬ ਬਿਊਰੋ :

ਬਾਣੀ ਤੇ ਬਾਣੇ ਦਾ ਪ੍ਰਚਾਰ ਕਰਣ ਦੇ ਨਾਲ ਨਸ਼ੇ ਵਿਰੁੱਧ ਜੰਗ ਛੇੜਨ ਵਾਲੇ ਭਾਈ ਅਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਰਾਸ਼ਟਰੀ ਸੁੱਰਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਇਹ ਚੋਣ ਲੜ ਕੇ ਕਾਂਗਰਸ ਦੇ ਉਮੀਦਵਾਰ ਨੂੰ ਕਰੀਬ 2 ਲੱਖ ਵੋਟਾਂ ਦੇ ਫ਼ਰਕ ਨਾਲ ਹਰਾਇਆ ਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਜਾਰੀ ਆਪਣੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਵੈਰ ਕਮਾਉਦਿਆਂ ਇਸੇ ਸਾਲ ਉਨ੍ਹਾਂ ‘ਤੇ ਇੱਕ ਹੋਰ ਸਾਲ ਲਈ ਐੱਨਐੱਸਏ ਦੀ ਮਿਆਦ ਵਧਾ ਦਿੱਤੀ ਗਈ।
ਭਾਰੀ ਵੋਟਾਂ ਤੋਂ ਜਿੱਤਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਦੇਸ਼ ਦੇ ਸਵਿਧਾਨ ਮੁਤਾਬਿਕ ਅੰਤਰਿਮ ਜ਼ਮਾਨਤ ਲੈਣ ਦੇ ਹੱਕਦਾਰ ਹਨ ਪਰ ਉਨ੍ਹਾਂ ਨਾਲ ਸਿੱਖ ਹੋਣ ਕਰਕੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ।
ਹਾਲਾਂਕਿ ਇਸ ਤੋਂ ਪਹਿਲਾਂ ਇਹੀ ਅਧਾਰ ਬਣਾ ਕੇ ਅਦਾਲਤ ਨੇ ਜੇਲ੍ਹ ਵਿੱਚ ਵਿੱਚੋਂ ਕੁਝ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਦਿੱਤੀ ਹੋਈ ਹੈ। ਪਿਛਲੇ ਸਾਲ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਵਿੱਚ ਬੰਦ ਸਨ, ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਖਾਸ ਤੌਰ ’ਤੇ ਜ਼ਮਾਨਤ ਦਿੱਤੀ ਗਈ ਸੀ। ਇਸੇ ਤਰ੍ਹਾਂ ਪਿਛਲੀ ਲੋਕ ਸਭਾ ਵਿੱਚ ਯੂਪੀ ਦੇ ਘੋਸੀ ਤੋਂ ਚੁਣੇ ਗਏ ਬਸਪਾ ਸਾਂਸਦ ਅਤੁਲ ਕੁਮਾਰ ਸਿੰਘ ਬਲਾਤਕਾਰ ਦੇ ਦੋਸ਼ ਤਹਿਤ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ ਜਨਵਰੀ 2020 ਵਿੱਚ ਅਦਾਲਤ ਨੇ ਵਿਸ਼ੇਸ਼ ਜ਼ਮਾਨਤ ਦਿੱਤੀ ਸੀ ਅਤੇ ਉਨ੍ਹਾਂ ਨੇ ਸੰਵਿਧਾਨ ਪ੍ਰਤੀ ਸਹੁੰ ਚੁੱਕੀ ਸੀ।
ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ 1989 ਵਿਚ ਵਿਸ਼ੇਸ਼ ਜਮਾਨਤ ਦੇ ਕੇ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਈ ਗਈ ਸੀ।
ਦੇਸ਼ ਦੀਆਂ ਅਦਾਲਤਾਂ ਅਤੇ ਸੰਸਦ ਦੇ ਸਪੀਕਰ ਦਾ ਫਰਜ਼ ਬਣਦਾ ਹੈ ਕਿ ਓਹ ਭਾਈ ਅੰਮ੍ਰਿਤਪਾਲ ਸਿੰਘ ਦੇ ਅਧਿਕਾਰਾਂ ਦੀ ਸੁਰੱਖਿਆ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਣ ਦਾ ਰਾਹ ਪੱਧਰਾ ਕਰਣ ।

Leave a Reply

Your email address will not be published. Required fields are marked *