ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦੇਹਾਂਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦੇਹਾਂਤ


ਚੰਡੀਗੜ੍ਹ, 30 ਜੂਨ, ਬੋਲੇ ਪੰਜਾਬ ਬਿਊਰੋ :


ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੀ ਅਚਾਨਕ ਮੌਤ ਪੰਜਾਬੀ ਸਿਨੇਮਾ ਜਗਤ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬਠਿੰਡੇ ਦੇ ਜੰਮਪਲ ਚਰਨਜੀਤ ਸੰਧੂ ਰੰਗ-ਮੰਚ ਨਾਲ ਜੁੜੇ ਹੋਏ ਸੀ।
ਅਦਾਕਾਰ ਚਰਨਜੀਤ ਨੇ ਟੋਨੀ ਬਾਤਿਸ਼ ਤੋਂ ਨਾਟਕੀ ਪੇਸ਼ਕਾਰੀ ਦੇ ਗੁਰ ਸਿੱਖੇ ਅਤੇ ਬਹੁਤ ਸਾਰੇ ਨਾਟਕਾਂ ਵਿਚ ਕੰਮ ਕੀਤਾ। ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ ‘ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਇੰਗਲੈਂਡ ਵਿਚ ਵੱਖ ਵੱਖ ਰੇਡੀਓ, ਟੀ. ਵੀ. ਪ੍ਰੋਗਰਾਮ ਕਰਕੇ ਪੰਜਾਬੀ ਸਰੋਤਿਆਂ ਅਤੇ ਦਰਸ਼ਕਾਂ ਦੇ ਦਿਲਾਂ ਵਿਚ ਥਾਂ ਬਣਾਈ। ਚਰਨਜੀਤ ਸੰਧੂ ਨੇ ਫਿਲਮਾਂ ਬਣਾਉਣ ਤੋਂ ਇਲਾਵਾ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਕੰਮ ਵੀ ਕੀਤਾ। ਜਿਸ ਵਿਚ ਪੰਜਾਬ ਸਿੰਘ, ਜ਼ੋਰਾ ਦੱਸ ਨੰਬਰੀਆ, ਦੁੱਲਾ ਵੈਲੀ, ਅੰਗਰੇਜ਼ ਆਦਿ ਸ਼ਾਮਲ ਹਨ।

Leave a Reply

Your email address will not be published. Required fields are marked *