ਸਰਹੱਦ ਪਾਰੋਂ ਲਿਆਂਦੇ ਹਥਿਆਰਾਂ ਸਮੇਤ 5 ਗੈਂਗਸਟਰ ਕਾਬੂ

ਚੰਡੀਗੜ੍ਹ ਪੰਜਾਬ

ਸਰਹੱਦ ਪਾਰੋਂ ਲਿਆਂਦੇ ਹਥਿਆਰਾਂ ਸਮੇਤ 5 ਗੈਂਗਸਟਰ ਕਾਬੂ


ਜਲੰਧਰ, 30 ਜੂਨ,ਬੋਲੇ ਪੰਜਾਬ ਬਿਊਰੋ :


ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਸਰਹੱਦ ਪਾਰੋਂ ਲਿਆਂਦੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਦੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਜਾਲ ਵਿਛਾਇਆ ਹੋਇਆ ਸੀ। 15 ਦਿਨਾਂ ਦੀ ਕਾਰਵਾਈ ਤੋਂ ਬਾਅਦ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਮੰਗਵਾਉਂਦੇ ਸਨ।
ਮੁਲਜ਼ਮਾਂ ਨੇ ਪੰਜਾਬ ਦੇ ਵੱਖ-ਵੱਖ ਰਾਜਾਂ ਵਿੱਚ ਨਸ਼ਾ ਸਪਲਾਈ, ਕਤਲ, ਫਿਰੌਤੀ ਅਤੇ ਜਬਰੀ ਵਸੂਲੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਕਤ ਮੁਲਜ਼ਮਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜਨਾਂ ਕੇਸ ਦਰਜ ਹਨ। ਇਨ੍ਹਾਂ ਸਾਰਿਆਂ ਦੀਆਂ ਅਪਰਾਧਿਕ ਗਤੀਵਿਧੀਆਂ ‘ਤੇ ਜਲੰਧਰ ਪੁਲਿਸ ਵੱਲੋਂ ਲੰਬੇ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ। ਇਸ ਦੇ ਆਧਾਰ ‘ਤੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

Leave a Reply

Your email address will not be published. Required fields are marked *