ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਦਲਣ ਦੀ ਮੰਗ ਕਰ ਰਹੇ ਨਾਰਾਜ਼ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਦਲਣ ਦੀ ਮੰਗ ਕਰ ਰਹੇ ਨਾਰਾਜ਼ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ


ਅੰਮ੍ਰਿਤਸਰ, 1 ਜੁਲਾਈ, ਬੋਲੇ ਪੰਜਾਬ ਬਿਊਰੋ :


ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਦਲਣ ਦੀ ਮੰਗ ਕਰ ਰਹੇ ਨਾਰਾਜ਼ ਸੀਨੀਅਰ ਅਕਾਲੀ ਆਗੂ ਆਪਣੀ ਅਕਾਲੀ ਸਰਕਾਰ ਸਮੇਂ ਹੋਈਆਂ ਭੁੱਲਾਂ ਸੰਬੰਧੀ ਖਿਮਾ ਯਾਚਨਾ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਰਹੇ ਹਨ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ, ਭਾਈ ਮਨਜੀਤ ਸਿੰਘ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਚਰਨਜੀਤ ਸਿੰਘ ਬਰਾੜ ਤੇ ਕਰਨੈਲ ਸਿੰਘ ਪੰਜੋਲੀ ਆਦਿ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪੁੱਜ ਗਏ ਹਨ। ਇਨ੍ਹਾਂ ਅਕਾਲੀ ਆਗੂਆਂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਇਨ੍ਹਾਂ ਆਗੂਆਂ ਵਲੋਂ ਸਮਰਥਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।