ਪੰਜਾਬ ਪੁਲਿਸ ਵੱਲੋਂ ਵੱਡਾ ਨਸ਼ਾ ਤਸਕਰ ਕਾਬੂ, 5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਵੱਲੋਂ ਵੱਡਾ ਨਸ਼ਾ ਤਸਕਰ ਕਾਬੂ, 5 ਕਿਲੋ ਹੈਰੋਇਨ ਬਰਾਮਦ


ਅੰਮ੍ਰਿਤਸਰ, 2 ਜੁਲਾਈ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਹਾਸਿਲ ਮਿਲੀ ਹੈ।ਪੁਲਿਸ ਨੇ ਵੱਡੇ ਨਸ਼ਾ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Leave a Reply

Your email address will not be published. Required fields are marked *