ਸ਼੍ਰੋਮਣੀ ਅਕਾਲੀ ਦਲ ਦਾ ਨਹੀਂ ਰਿਹਾ ਹੁਣ ਕੋਈ ਭਵਿੱਖ : ਵਿਧਾਇਕ ਕੁਲਵੰਤ ਸਿੰਘ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਾ ਨਹੀਂ ਰਿਹਾ ਹੁਣ ਕੋਈ ਭਵਿੱਖ : ਵਿਧਾਇਕ ਕੁਲਵੰਤ ਸਿੰਘ

ਮੋਹਾਲੀ 2 ਜੁਲਾਈ,ਬੋਲੇ ਪੰਜਾਬ ਬਿਊਰੋ :

ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ -ਆਪ ਦੀ ਸਰਕਾਰ ਆਪ ਦੇ ਦੁਆਰ- ਪ੍ਰੋਗਰਾਮ ਤਹਿਤ, ਮੋਹਾਲੀ ਹਲਕੇ ਦੇ ਲਾਂਡਰਾਂ ਪਿੰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵੱਖ-ਵੱਖ ਵਿਭਾਗਾਂ ਤੋਂ ਅਫਸਰ ਪਹੁੰਚੇ
ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਹੱਲ ਕਰਵਾਉਂਦੇ ਵੇਖੇ ਗਏ ਅਤੇ ਕਈ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡਾਂ ਦੇ ਲੋਕ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਲਈ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਤਹਿਤ ਫਿਰ ਤੋਂ ਪਿੰਡਾਂ ਵਿੱਚ ਜਾ ਕੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚ ਕੇ ਲੋਕਾਂ ਦੇ ਮਸਲਿਆਂ ਦਾ ਹੱਲ ਨਾਲ ਕੀਤਾ ਜਾ ਰਿਹਾ, ਪਿੰਡ ਲਾਂਡਰਾਂ ਵਿਖੇ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੀ ਰੋਜ਼ਮਰਾ ਦੇ ਕੰਮਾਂ ਕਾਰਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਸਰਕਾਰੇ ਦਰਬਾਰੇ ਖੱਜਲ ਖਵਾਰ ਹੋਣਾ ਪੈਂਦਾ ਸੀ, ਪ੍ਰੰਤੂ ਆਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਪ੍ਰੋਗਰਾ ਦੇ ਤਹਿਤ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਹੱਲ ਵੀ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਨਾਂ ਦੇ ਰਾਸ਼ਨ ਕਾਰਡ ਕੱਟੇ ਗਏ ਸਨ ਉਹ ਮੁਢਲੀ ਜਾਂਚ ਤੋਂ ਬਾਅਦ ਬਹਾਲ ਕਰ ਦਿੱਤੇ ਗਏ ਹਨ ਅਤੇ ਸਾਰੇ ਲਾਭਪਾਤਰੀਆਂ ਨੂੰ ਕਣਕ ਮਿਲ ਚੁੱਕੀ ਹੈ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਕੋਈ ਭਵਿੱਖ ਨਹੀਂ ਰਿਹਾ ਇਸ ਨੂੰ ਇਸ ਦੇ ਹੀ ਆਗੂਆਂ ਵੱਲੋਂ ਸੰਭਾਲਿਆ ਨਹੀਂ ਗਿਆ ਅਤੇ ਬੜੇ ਦੁੱਖ ਦੀ ਗੱਲ ਹੈ ਕਿ ਇੰਨੀਆਂ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦਾ ਅੰਤ ਇੰਝ ਹੋ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਵਿੱਚ 17 ਕਰੋੜ ਰੁਪਏ ਦੀ ਲਾਗਤ ਦੇ ਨਾਲ ਸੀ,ਸੀ. ਟੀ.ਵੀ ਕੈਮਰੇ ਲੱਗ ਰਹੇ ਹਨ ਅਤੇ ਅਤੇ ਆਉਣ ਵਾਲੇ ਦਿਨਾਂ ਵਿੱਚ ਚਾਲੂ ਹੋ ਜਾਣਗੇ, ਉਹਨਾਂ ਕਿਹਾ ਕਿ ਜਿਹੜੇ ਲੋਕੀ ਇਸ ਗੱਲ ਦੀ ਸ਼ਿਕਾਇਤ ਕਰਦੇ ਸਨ ਕਿ ਚੰਡੀਗੜ੍ਹ ਦੇ ਵਿੱਚ ਟਰੈਫਿਕ ਬਹੁਤ ਸੁਚਾਰੂ ਢੰਗ ਨਾਲ ਚੱਲਦੀ ਹੈ ਜਦਕਿ ਮੋਹਾਲੀ ਦੇ ਵਿੱਚ ਨਹੀਂ ਪ੍ਰੰਤੂ ਆਉਣ ਵਾਲੇ ਸਮੇਂ ਦੇ ਵਿੱਚ ਮੋਹਾਲੀ ਦੇ ਵਿੱਚ ਵੀ ਟਰੈਫਿਕ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇਗਾ.
ਇਸ ਮੌਕੇ ਤੇ ਡੀ.ਸੀ. ਮੋਹਾਲੀ ਅੰਸ਼ਿਕਾ ਜੈਨ,ਐਸ.ਡੀ.ਐਮ. ਮੋਹਾਲੀ,ਜਸਪ੍ਰੀਤ ਸਿੰਘ ਲਾਂਡਰਾਂ ਪਰਜਿੰਦਰ ਸਿੰਘ ਲਾਂਡਰਾਂਤੇਜਿੰਦਰ ਸਿੰਘ ਲਾਂਡਰਾਂ
ਤਰਲੋਚਨ ਸਿੰਘ ਤੋਚੀ ਕੈਲੋਂ ਬਲਾਕ ਪ੍ਰਧਾਨ,ਡਾ. ਕੁਲਦੀਪ ਸਿੰਘ,ਆਰ.ਪੀ.ਸ਼ਰਮਾ,ਹਰਮੇਸ਼ ਸਿੰਘ ਕੁੰਬੜਾ,ਜਸਪਾਲ ਸਿੰਘ,ਅਕਬਿੰਦਰ ਸਿੰਘ ਗੋਸਲ,ਮੁਖਤਿਆਰ ਸਿੰਘ ਬਲਾਕ ਪ੍ਰਧਾਨ,ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *