ਨਾਭਾ ‘ਚ ਨਰੇਗਾ ਮਜ਼ਦੂਰਾਂ ਦੇ ਉਪਰ ਟਰੈਕਟਰ ਚੜ੍ਹਿਆ, ਦੋ ਔਰਤਾਂ ਦੀ ਮੌਤ, ਦਰਜਨ ਦੇ ਕਰੀਬ ਜ਼ਖ਼ਮੀ

ਪੰਜਾਬ

ਨਾਭਾ ‘ਚ ਨਰੇਗਾ ਮਜ਼ਦੂਰਾਂ ਦੇ ਉਪਰ ਟਰੈਕਟਰ ਚੜ੍ਹਿਆ, ਦੋ ਔਰਤਾਂ ਦੀ ਮੌਤ, ਦਰਜਨ ਦੇ ਕਰੀਬ ਜ਼ਖ਼ਮੀ


ਨਾਭਾ, 3 ਜੁਲਾਈ, ਬੋਲੇ ਪੰਜਾਬ ਬਿਊਰੋ :


ਨਾਭਾ ਬਲਾਕ ਦੇ ਪਿੰਡ ਹਸਨਪੁਰ ਪੁਲ ਨੇੜੇ ਨਰੇਗਾ ਮਜ਼ਦੂਰਾਂ ਦੇ ਉਪਰ ਇੱਕ ਟਰੈਕਟਰ ਚੜ੍ਹਨ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਦੋ ਮਹਿਲਾ ਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨ ਦੇ ਕਰੀਬ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬਜ਼ੁਰਗ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ ਨੂੰ ਇੱਕ ਪ੍ਰਵਾਸੀ ਮਜ਼ਦੂਰ ਚਲਾ ਰਿਹਾ ਸੀ ਜਿਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਲਾਪਰਵਾਹੀ ਵਰਤਣ ਵਾਲੇ ਟਰੈਕਟਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਵੀ ਲਿਆਉਣਗੇ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਗਰੀਬ ਨਰੇਗਾ ਮਜ਼ਦੂਰਾਂ ਦੀ ਆਰਥਿਕ ਮਦਦ ਕੀਤੀ ਜਾਵੇ।

Leave a Reply

Your email address will not be published. Required fields are marked *