ਪਠਾਨਕੋਟ ਜ਼ਿਲ੍ਹੇ ‘ਚ ਤਿੰਨ ਸ਼ੱਕੀ ਵਿਅਕਤੀ ਜੂਸ ਪੀਂਦੇ ਦਿਸੇ

ਚੰਡੀਗੜ੍ਹ ਪੰਜਾਬ

ਪਠਾਨਕੋਟ ਜ਼ਿਲ੍ਹੇ ‘ਚ ਤਿੰਨ ਸ਼ੱਕੀ ਵਿਅਕਤੀ ਜੂਸ ਪੀਂਦੇ ਦਿਸੇ


ਪਠਾਨਕੋਟ, 3 ਜੁਲਾਈ, ਬੋਲੇ ਪੰਜਾਬ ਬਿਊਰੋ :


ਪਠਾਨਕੋਟ ਜ਼ਿਲ੍ਹੇ ‘ਚ ਫਿਰ ਤੋਂ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਪੁਲਸ ਦਾ ਸਰਚ ਆਪਰੇਸ਼ਨ ਜਾਰੀ ਹੈ। ਇਨ੍ਹਾਂ ਤਿੰਨਾਂ ਸ਼ੱਕੀਆਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। 
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਸ਼ੱਕੀ ਵਿਅਕਤੀਆਂ ਨੂੰ ਨੰਗਲਪੁਰ ਇਲਾਕੇ ‘ਚ ਦੇਖਿਆ ਗਿਆ ਹੈ। ਤਿੰਨੋਂ ਸ਼ੱਕੀ ਫੌਜ ਦੀ ਵਰਦੀ ਵਿੱਚ ਸਨ।  ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ 29-30 ਜੂਨ ਦੀਆਂ ਦੱਸੀਆਂ ਜਾ ਰਹੀਆਂ ਹਨ।
ਤਸਵੀਰਾਂ ‘ਚ ਫੌਜ ਦੀ ਵਰਦੀ ਪਹਿਨੇ ਤਿੰਨ ਸ਼ੱਕੀ ਇਕ ਦੁਕਾਨ ‘ਤੇ ਜੂਸ ਪੀਂਦੇ ਦਿਖਾਈ ਦੇ ਰਹੇ ਹਨ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ, ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ ਅਤੇ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।