ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਯੂਪੀ ’ਚ ਕੇਸ ਦਰਜ

ਚੰਡੀਗੜ੍ਹ ਨੈਸ਼ਨਲ ਪੰਜਾਬ

ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਯੂਪੀ ’ਚ ਕੇਸ ਦਰਜ


ਸਹਾਰਨਪੁਰ (ਯੂ.ਪੀ.), 3 ਜੁਲਾਈ, ਬੋਲੇ ਪੰਜਾਬ ਬਿਊਰੋ :


ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਸਹਾਰਨਪੁਰ ’ਚ ਕੇਸ ਦਰਜ ਕਰ ਲਿਆ ਗਿਆ ਹੈ। ਸਹਾਰਨਪੁਰ ਦੇ ਐਸਪੀ ਅਭਿਮਨਯੂ ਮਾਂਗਲੀਕ ਨੇ ਦਸਿਆ ਕਿ ਮੁਲਜ਼ਮ ਵਿਰੋਧੀ ਕੋਤਵਾਲੀ ਨਗਰ ਪੁਲਿਸ ਥਾਣੇ ’ਚ ਭਾਰਤੀ ਦੰਡ ਸੰਘਤਾ ਦੀਆਂ ਧਾਰਾਵਾਂ 295-ਏ (ਕਿਸੇ ਧਰਮ ਜਾਂ ਧਾਰਮਕ ਭਾਵਨਾਵਾਂ ਦਾ ਅਪਮਾਨ ਕਰ ਕੇ ਇਨ੍ਹਾਂ ਭਾਵਨਾਵਾਂ ਨੂੰ ਭੜਕਾਉਣ ਲਈ ਜਾਣਬੁਝ ਕੇ ਕੀਤੇ ਜਾਣ ਵਾਲੇ ਕੋਝੇ ਕੰਮ), 506 ਅਤੇ ਸੂਚਨਾ ਤਕਨਾਲੋਜੀ (ਸੋਧ) ਕਾਨੂੰਨ ਦੇ ਸੈਕਸ਼ਨ 67 ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਪੁਲਿਸ ਅਨੁਸਾਰ ਫ਼ੇਸਬੁਕ ’ਤੇ ਮੁਲਜ਼ਮ ਨੇ ਬੀਤੀ 21 ਜੂਨ ਨੂੰ ਇਕ ਪੋਸਟ ਅਪਲੋਡ ਕੀਤੀ ਸੀ, ਜਿਸ ਵਿਚ ਸਿੱਖਾਂ ਨੂੰ ‘ਖ਼ਾਲਿਸਤਾਨੀ’ ਆਖਿਆ ਗਿਆ ਸੀ। ਇਸ ਸਬੰਧੀ ਨਗਰ ਨਿਗਮ ਦੇ ਕੌਂਸਲਰ ਅਭਿਸ਼ੇਕ ਟਿੰਕੂ ਨੇ ਮੁਲਜ਼ਮ ਵਿਸ਼ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
44 ਸਾਲ ਅਭਿਸ਼ੇਕ ਟਿੰਕੂ ਖ਼ੁਦ ਸਿੱਖ ਹਨ ਅਤੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਵੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਕੀਤੀ ਜਾਣ ਵਾਲੀ ਕਾਰਵਾਈ ’ਤੇ ਪੂਰਾ ਭਰੋਸਾ ਹੈ।

Leave a Reply

Your email address will not be published. Required fields are marked *