ਅੰਮ੍ਰਿਤਪਾਲ ਨੂੰ ਸ਼ਰਤਾਂ ਤਹਿਤ ਮਿਲੀ ਪੈਰੋਲ, ਪੰਜਾਬ ਆਉਣ ਤੋਂ ਮਨਾਹੀ
ਚੰਡੀਗੜ੍ਹ, 04 ਜੁਲਾਈ,ਬੋਲੇ ਪੰਜਾਬ ਬਿਊਰੋ ;
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ। ਉਨ੍ਹਾਂ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।
ਦਰਅਸਲ ਸ਼ੁੱਕਰਵਾਰ ਲਈ ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਕੁੱਝ ਸ਼ਰਤਾਂ ਦੇ ਆਧਾਰ ’ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਉਹ ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦਾ। ਉਨ੍ਹਾਂ ਦਾ ਰਾਤ ਦਾ ਠਹਿਰਨ ਦਾ ਪ੍ਰਬੰਧ ਵੀ ਦਿੱਲੀ ‘ਚ ਹੀ ਹੋਵੇਗਾ। ਇੰਨਾ ਹੀ ਨਹੀਂ ਉਹ ਹਰ ਸਮੇਂ ਸੁਰੱਖਿਆ ਘੇਰੇ ‘ਚ ਰਹੇਗਾ। ਇਸ ਦੌਰਾਨ ਪਰਿਵਾਰ ਨਾਲ ਮੁਲਾਕਾਤ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹੇਗਾ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।