ਸ਼ੀਤਲ ਅੰਗੁਰਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਸਵੀਕਾਰ
ਜਲੰਧਰ, 4 ਜੁਲਾਈ, ਬੋਲੇ ਪੰਜਾਬ ਬਿਊਰੋ :
ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਸਵੀਕਾਰ ਕਰ ਲਈ ਗਈ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਅੱਜ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕਾਲੇ ਕਾਰਨਾਮਿਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਅੱਜ ਬਾਅਦ ਦੁਪਹਿਰ 2:00 ਵਜੇ ਬਾਬੂ ਜਗਜੀਵਨ ਰਾਮ ਚੌਕ ਵਿਖੇ ਮੌਜੂਦ ਹੋਣਗੇ ਅਤੇ ਆਪਣੇ ਨਾਲ ਸਾਰੇ ਸਬੂਤ ਅਤੇ ਆਡੀਓ ਲੈ ਕੇ ਆਉਣਗੇ। ਸ਼ੀਤਲ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਸ ਸਬੂਤ ’ਚ ਮੁੱਖ ਮੰਤਰੀ ਦੇ ਪਰਿਵਾਰ, ਵਿਧਾਇਕ ਅਤੇ ਦੀਪਕ ਬਾਲੀ ਦਾ ਕੋਈ ਜ਼ਿਕਰ ਨਹੀਂ ਹੈ ਤਾਂ ਮੇਰੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣ।